05 ਮਾਰਚ 2022

ਮੋਹਾਲੀ ਸਟੇਡੀਅਮ ਚ’ ਕੱਲ ਤੋਂ ਭਾਰਤ ਅਤੇ ਸ਼੍ਰੀਲੰਕਾ ਦਾ ਟੈਸਟ ਮੈਚ ਚੱਲ ਰਿਹਾ ਹੈ. ਰਵਿੰਦਰ ਜਡੇਜਾ ਨੇ ਮੋਹਾਲੀ ਟੈਸਟ ਮੈਚ ‘ਚ ਧਮਾਲ ਮਚਾ ਦਿੱਤੀ, ਜਡੇਜਾ ਨੇ ਆਪਣੇ ਟੈਸਟ ਕਰੀਅਰ ਦਾ ਦੂਜਾ ਸੈਂਕੜਾ ਲਗਾਇਆ. ਆਪਣੀ ਸੈਂਕੜੇ ਵਾਲੀ ਪਾਰੀ ਦੌਰਾਨ ਜਡੇਜਾ ਨੇ ਕਪਿਲ ਦੇਵ ਦਾ ਰਿਕਾਰਡ ਤੋੜ ਦਿੱਤਾ ਹੈ।

ਜਡੇਜਾ ਹੁਣ ਟੈਸਟ ‘ਚ 7ਵੇਂ ਨੰਬਰ ‘ਤੇ ਬੱਲੇਬਾਜ਼ੀ ਕਰਦੇ ਹੋਏ ਇਕ ਪਾਰੀ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲਾ ਭਾਰਤੀ ਬੱਲੇਬਾਜ਼ ਬਣ ਗਿਆ ਹੈ। ਜਡੇਜਾ ਤੋਂ ਪਹਿਲਾਂ ਇਹ ਰਿਕਾਰਡ ਕਪਿਲ ਦੇਵ ਦੇ ਨਾਂ ਸੀ। ਕਪਿਲ ਦੇਵ ਨੇ 1986 ‘ਚ ਸ਼੍ਰੀਲੰਕਾ ਦੇ ਖਿਲਾਫ ਕਾਨਪੁਰ ਟੈਸਟ ‘ਚ ਨੰਬਰ 1 ‘ਤੇ ਬੱਲੇਬਾਜ਼ੀ ਕਰਦੇ ਹੋਏ 163 ਦੌੜਾਂ ਦੀ ਪਾਰੀ ਖੇਡੀ ਸੀ।

Spread the love