ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਇਕ ਦੇਸ਼ ਵਜੋਂ ਯੂਕਰੇਨ ਦੀ ਹੋਂਦ ਨੂੰ ਖ਼ਤਰੇ ਵਿਚ ਪਾ ਦਿੱਤਾ ਗਿਆ ਹੈ।

ਦਰਅਸਲ ਇਹ ਸ਼ਬਦ, ਗੋਲੀਬੰਦੀ ਟੁੱਟਣ ਦੀ ਜ਼ਿੰਮੇਵਾਰੀ ਯੂਕਰੇਨ ਸਿਰ ਪਾਉਂਦਿਆਂ ਪੂਤਿਨ ਨੇ ਕਹੇ।

ਉਨ੍ਹਾਂ ਕਿਹਾ ਕਿ ‘ਜਿਸ ਤਰ੍ਹਾਂ ਯੂਕਰੇਨ ਵਿਚ ਰੂਸ ਦਾ ਵਿਰੋਧ ਹੋ ਰਿਹਾ ਹੈ, ਉਹ ਯੂਕਰੇਨ ਨੂੰ ਇਕ ਮੁਲਕ ਵਜੋਂ ਖ਼ਤਰੇ ਵਿਚ ਪਾ ਰਹੇ ਹਨ।’

ਦੂਸਰੇ ਪਾਸੇ ਪੂਤਿਨ ਨੇ ਤੁਰਕੀ ਦੇ ਰਾਸ਼ਟਰਪਤੀ ਰਿਸਿਪ ਤਈਅਪ ਅਰਦੋਗਾਂ ਨਾਲ ਫੋਨ ਉਤੇ ਗੱਲਬਾਤ ਵੀ ਕੀਤੀ।

ਤੁਰਕੀ ਦੇ ਰਾਸ਼ਟਰਪਤੀ ਨੇ ਪੂਤਿਨ ਨੂੰ ਗੋਲੀਬੰਦੀ ਦੀ ਅਪੀਲ ਕੀਤੀ ਸੀ।

ਅਰਦੋਗਾਂ ਨੂੰ ਪੂਤਿਨ ਨੇ ਦੱਸਿਆ ਕਿ ਉਹ ਯੂਕਰੇਨ ਤੇ ਹੋਰਾਂ ਮੁਲਕਾਂ ਨਾਲ ਗੱਲਬਾਤ ਲਈ ਤਿਆਰ ਹਨ ਪਰ ਪਹਿਲਾਂ ਯੂਕਰੇਨ ਨੂੰ ਉਨ੍ਹਾਂ ਦੀਆਂ ਸ਼ਰਤਾਂ ਮੰਨਣੀਆਂ ਪੈਣਗੀਆਂ।

ਦੱਸ ਦੇਈਏ ਕਿ ਯੂਕਰੇਨ ਦੇ ਕਈ ਸ਼ਹਿਰਾਂ ਵਿਚ ਦਵਾਈਆਂ ਖ਼ਤਮ ਹੋ ਰਹੀਆਂ ਹਨ, ਹਜ਼ਾਰਾਂ ਲੋਕ ਭੋਜਨ ਤੇ ਪਾਣੀ ਦੀ ਕਮੀ ਝੱਲ ਰਹੇ ਹਨ, ਫੱਟੜ ਹੋਏ ਲੋਕਾਂ ਦੀ ਮੌਤ ਹੋ ਰਹੀ ਹੈ।

ਇਸ ਤੋਂ ਪਹਿਲਾਂ ਮਾਰਿਉਪੋਲ ਦੇ ਮੇਅਰ ਨੇ ਦੱਸਿਆ ਕਿ ਸ਼ਹਿਰ ਦੇ ਬਾਹਰ ਹਜ਼ਾਰਾਂ ਲੋਕ ਇੱਥੋਂ ਨਿਕਲਣ ਲਈ ਇਕੱਠੇ ਹੋਏ ਸਨ ਪਰ ਗੋਲੀਬਾਰੀ ਸ਼ੁਰੂ ਹੋ ਗਈ ਤੇ ਰਵਾਨਗੀ ਰੋਕਣੀ ਪਈ।

Spread the love