07 ਮਾਰਚ, ਨਵੀਂ ਦਿੱਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਾਲੇ ਗੱਲਬਾਤ ਹੋਈ ਹੈ। ਦੋਵਾਂ ਵਿਚਾਲੇ ਕਰੀਬ 50 ਮਿੰਟ ਦੀ ਗੱਲਬਾਤ ਹੋਈ।

ਉਨ੍ਹਾਂ ਨੇ ਯੂਕਰੇਨ ਵਿੱਚ ਵਿਗੜਦੇ ਹਾਲਾਤਾਂ ਬਾਰੇ ਚਰਚਾ ਕੀਤੀ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨੀ ਅਤੇ ਰੂਸੀ ਟੀਮਾਂ ਵਿਚਾਲੇ ਗੱਲਬਾਤ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਟੀਮਾਂ ਵਿਚਕਾਰ ਚੱਲ ਰਹੀ ਗੱਲਬਾਤ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਸਿੱਧੀ ਗੱਲਬਾਤ ਕਰਨ।ਪੀਐਮ ਮੋਦੀ ਨੇ ਸੁਮੀ ਸਮੇਤ ਯੂਕਰੇਨ ਦੇ ਕੁਝ ਹਿੱਸਿਆਂ ਵਿੱਚ ਜੰਗਬੰਦੀ ਦੀ ਘੋਸ਼ਣਾ ਅਤੇ ਮਾਨਵਤਾਵਾਦੀ ਗਲਿਆਰੇ ਦੀ ਸਥਾਪਨਾ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਸੂਮੀ ਤੋਂ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਕੱਢਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਸੁਰੱਖਿਅਤ ਨਿਕਾਸੀ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ 50 ਮਿੰਟ ਤੱਕ ਗੱਲਬਾਤ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਯੂਕਰੇਨ ਦੀ ਸਥਿਤੀ ‘ਤੇ ਚਰਚਾ ਹੋਈ।

ਇਸ ਦੌਰਾਨ ਪੀਐਮ ਮੋਦੀ ਨੇ ਵਫ਼ਦ ਦੀ ਬਜਾਏ ਪੁਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਵਿਚਾਲੇ ਸਿੱਧੀ ਗੱਲਬਾਤ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਸੁਮੀ ਸਮੇਤ ਯੂਕਰੇਨ ਦੇ ਕੁਝ ਹਿੱਸਿਆਂ ਵਿੱਚ ਜੰਗਬੰਦੀ ਅਤੇ ਮਾਨਵਤਾਵਾਦੀ ਗਲਿਆਰਿਆਂ ਦੀ ਘੋਸ਼ਣਾ ਲਈ ਧੰਨਵਾਦ ਕੀਤਾ।

Spread the love