ਚੰਡੀਗੜ੍ਹ, 8 ਮਾਰਚ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਜੀ ਨੂੰ ਪੰਜਾਬ ਜਾਟ ਮਹਾਸਭਾ ਦੀ ਮਹਿਲਾ ਵਿੰਗ ਦੀ ਅੱਜ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ।

ਉਹਨਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਦੀ ਜਗ੍ਹਾ ਅੱਜ ਨਿਯੁਕਤ ਕੀਤਾ ਗਿਆ।

ਜਾਟ ਮਹਾਸਭਾ ਦੇ ਇਕ ਬੁਲਾਰੇ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਉਹਨਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ ਉਹਨਾਂ ਨੂੰ ਯਕੀਨ ਹੈ ਕਿ ਸ੍ਰੀਮਤੀ ਜੈ ਇੰਦਰ ਕੌਰ ਜੀ ਸੰਸਥਾ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵੇਗੀ ਅਤੇ ਉਹਨਾਂ ਦੀ ਸਮਾਜ ਦੀ ਹੋਰ ਉੱਨਤੀ ਲਈ ਕੰਮ ਕਰੇਗੀ।

Spread the love