08 ਮਾਰਚ 2022

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਜ਼ਖਮੀ ਹੋਏ ਭਾਰਤੀ ਹਰਜੋਤ ਸਿੰਘ ਨੂੰ ਘਰ ਲਿਆਂਦਾ ਗਿਆ ਹੈ. ਸਰਕਾਰ ਦਾ ਕਹਿਣਾ ਹੈ ਕਿ ਆਪਰੇਸ਼ਨ ਗੰਗਾ ਤਹਿਤ ਨਿੱਜੀ ਏਅਰਲਾਈਨਜ਼ ਤੋਂ ਇਲਾਵਾ ਹਵਾਈ ਸੈਨਾ ਦੇ ਜਹਾਜ਼ਾਂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।

ਕੇਂਦਰੀ ਮੰਤਰੀ ਵੀਕੇ ਸਿੰਘ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਹਰਜੋਤ ਸਿੰਘ ਉਹ ਭਾਰਤੀ ਹੈ ਜਿਸ ਨੂੰ ਕੀਵ ਵਿੱਚ ਜੰਗ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਕੀਵ ਛੱਡਣ ਦੀ ਹਫੜਾ-ਦਫੜੀ ਵਿਚ ਉਸ ਦਾ ਪਾਸਪੋਰਟ ਵੀ ਗੁੰਮ ਹੋ ਗਿਆ ਸੀ। ਹਰਜੋਤ ਕਾਰ ਰਾਹੀਂ ਯੂਕਰੇਨ ਦੀ ਪੱਛਮੀ ਸਰਹੱਦ ਵੱਲ ਜਾ ਰਿਹਾ ਸੀ ਤਾਂ ਜੋ ਉਹ ਭਾਰਤ ਵਾਪਸ ਆ ਸਕੇ। ਇਸ ਦੌਰਾਨ ਉਸ ਨੂੰ ਗੋਲੀ ਲੱਗੀ।

ਉਨਾਂ ਨੇ ਲਿਖਿਆ ਕਿ ਮੈਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਹਰਜੋਤ ਸਿੰਘ ਭਾਰਤ ਪਹੁੰਚ ਚੁੱਕਾ। ਅਸੀਂ ਉਮੀਦ ਕਰਦੇ ਹਾਂ ਕਿ ਘਰ ਦੇ ਭੋਜਨ ਅਤੇ ਦੇਖਭਾਲ ਨਾਲ, ਉਸ ਦੀ ਸਿਹਤ ਜਲਦੀ ਠੀਕ ਹੋ ਜਾਵੇਗੀ।

Spread the love