ਐਸ.ਏ.ਐਸ ਨਗਰ 9 ਮਾਰਚ

ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਕਰਨੈਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ ਦਾ 18ਵਾਂ ਬੈਂਚ 14 ਮਾਰਚ ਨੂੰ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਗੁਰਿੰਦਰਪਾਲ ਸਿੰਘ ਕਾਹਲੋਂ, ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸਬੰਧੀ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀ ਪਾਸ ਹੋਵੇ। ਉਨ੍ਹਾਂ ਨੇ ਖਾਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਆ ਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੂੰ 98784-41386 ਤੇ ਸੰਪਰਕ ਕੀਤਾ ਜਾ ਸਕਦਾ ਹੈ

Spread the love