09 ਮਾਰਚ, ਅਮ੍ਰਿਤਸਰ

ਵਿਧਾਨ ਸਭਾ ਚੋਣਾਂ 2022 ਦੀਆਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਪੰਜਾਬ ‘ਚ ਸਾਰੇ ਸਿਆਸੀ ਪਾਰਟੀਆਂ ਦੇ ਨੇਤਾ ਘਰਾਂ ਵਿੱਚ ਬੈਠ ਕੇ ਆਰਾਮ ਫਰਮਾਉਂਦੇ ਦਿਖਾਈ ਦੇ ਰਹੇ ਸਨ। ਪਰ ਬੀਤੇ ਦਿਨੀਂ ਜਦੋਂ ਦਾ ਚੈਨਲਾਂ ਵੱਲੋਂ ਐਗਜ਼ਿਟ ਪੋਲਾਂ ਦਿਖਾਇਆ ਗਿਆ ਹੈ ਉਦੋਂ ਤੋਂ ਹੁਣ ਲਗਾਤਾਰ ਹੀ ਸਿਆਸਤ ਇੱਕ ਵਾਰ ਫਿਰ ਤੋਂ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ।

ਜਿਸ ਦੇ ਚੱਲਦੇ ਅਕਾਲੀ ਦਲ ਦੇ ਨੇਤਾ ਲਗਾਤਾਰ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਵੀ ਪਹੁੰਚ ਰਹੇ ਹੈਂ ਅਤੇ ਜਿਸਦੇ ਚਲਦੇ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਤੇ ਚੰਗੇ ਨਤੀਜਿਆਂ ਦੀ ਅਰਦਾਸ ਵੀ ਕੀਤੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੋ ਐਗਜ਼ਿਟ ਪੋਲ ਚੈਨਲਾਂ ਉਤੇ ਦਿਖਾਏ ਜਾ ਰਹੇ ਹਨ ਉਹ ਕਦੇ ਵੀ ਸੱਚ ਨਹੀਂ ਹੁੰਦੇ ਉਨ੍ਹਾਂ ਕਿਹਾ ਕਿ ਇਸ ਵਾਰ ਅਕਾਲੀ ਦਲ ਬਸਪਾ ਦੇ ਗੱਠਜੋੜ ਨੂੰ 60 ਤੋਂ 70 ਸੀਟਾਂ ਮਿਲਣ ਵਾਲੀਆਂ ਹਨ।

ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ਤੇ ਅਰਵਿੰਦ ਕੇਜਰੀਵਾਲ ਹਾਮੀ ਨਹੀਂ ਭਰ ਰਹੇ ਇਸ ਦੌਰ ਵਿੱਚ ਕੇਜਰੀਵਾਲ ਦਾ ਚਿਹਰਾ ਸਾਫ ਜ਼ਾਹਿਰ ਹੁੰਦਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਅਤੇ ਅਕਾਲੀ ਦਲ ਇਸ ਦੀ ਆਵਾਜ਼ ਜ਼ਰੂਰ ਚੁੱਕੇਗਾ। ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਤੇ ਕੇਂਦਰ ਵੱਲੋਂ ਪੰਜਾਬ ਦੇ ਹੱਕ ਮਾਰੇ ਜਾ ਰਹੇ ਹਨ ਉਹ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ।

Spread the love