ਐਸ.ਏ.ਐਸ ਨਗਰ, 9 ਮਾਰਚ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ. ਦਫ਼ਤਰ ਵਿਖੇ ਕਾਊਂਟਿੰਗ ਸਟਾਫ ਦੀ ਦੂਜੀ ਰੈਂਡਾਮਾਈਜੇਸ਼ਨ ਕੀਤੀ ਗਈ ਅਤੇ ਡਿਊਟੀ ਆਰਡਰ ਪ੍ਰਿੰਟ ਕੀਤੇ ਗਏ। ਇਸ ਰੈਂਡਾਮਾਈਜੇਸ਼ਨ ਦੌਰਾਨ ਜਨਰਲ ਅਬਜ਼ਰਵਰ ਆਈ.ਏ.ਐਸ ਕੇ.ਮਹੇਸ਼, ਆਈ.ਏ.ਐਸ ਅਜੇ ਗੁਪਤਾ ਅਤੇ ਆਈ.ਏ.ਐਸ ਚੰਚਲ ਯਾਦਵ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

ਈਸ਼ਾ ਕਾਲੀਆ ਨੇ ਕਿਹਾ ਕਿ ਰੈਂਡਮਾਈਜੇਸ਼ਨ ਦਾ ਮੰਤਵ ਭਲਕੇ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਟਾਫ਼ ਦੀਆਂ ਡਿਊਟੀਆਂ ਲਗਾਉਣਾ ਹੈ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹੇ ‘ਚ ਕਾਉਂਟਿੰਗ ਪਾਰਟੀਆਂ ਦੀ ਤਾਇਨਾਤੀ ਲਈ ਕੀਤੀ ਗਈ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਵਿੱਚ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੋਮਲ ਮਿੱਤਲ ਤੇ ਹੋਰ ਸਟਾਫ ਵੀ ਮੌਜੂਦ ਸੀ।

Spread the love