10 ਮਾਰਚ, ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਅੱਜ ਆ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣ 2022 ਦੀਆਂ 117 ਸੀਟਾਂ ਲਈ ਇੱਕ ਗੇੜ ਵਿੱਚ 20 ਫਰਵਰੀ ਨੂੰ ਵੋਟਿੰਗ ਹੋਈ।

ਇੱਥੇ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਦੱਸਿਆ ਜਾ ਰਿਹਾ ਹੈ । ਜਦਕਿ ਅਕਾਲੀ ਦਲ ਤੇ ਗਠਜੋੜ ਤੇ ਭਾਜਪਾ ਗਠਜੋੜ ਵੀ ਕੁਝ ਵੱਡਾ ਕਰਨ ਦਾ ਇਰਾਦਾ ਰੱਖਦਾ ਹੈ।

ਪੰਜਾਬ ਦੇ 2.14 ਕਰੋੜ ਵੋਟਰਾਂ ਨੇ 1304 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ‘ਚ ਬੰਦ ਪਈ ਹੈ ‘ਤੇ ਅੱਜ ਈ.ਵੀ.ਐਮ ਦੇ ਨਾਲ ਨਾਲ ਪੰਜਾਬ ਦੇ ਆਗੂਆਂ ਦੀ ਵੀ ਕਿਸਮਤ ਖੁੱਲ੍ਹਣ ਜਾ ਰਹੀ ਹੈ।

ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਵਾਲੀ ਹੈ।

Spread the love