11 ਮਾਰਚ, ਚੰਡੀਗੜ੍ਹ

ਪੰਜਾਬ ਵਿੱਚ ਸਰਕਾਰ ਬਦਲਣ ਦੇ ਨਾਲ ਹੀ ਐਡਵੋਕੇਟ ਜਨਰਲ (ਏਜੀ) ਦੀਪਇੰਦਰ ਸਿੰਘ ਪਟਵਾਲੀਆ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।

ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਨਵਾਂ ਏ.ਜੀ. ਪਟਵਾਲੀਆ ਨੇ ਪਿਛਲੇ ਸਾਲ 19 ਨਵੰਬਰ ਨੂੰ ਅਹੁਦਾ ਸੰਭਾਲਿਆ ਸੀ। ਉਹ ਕਰੀਬ 4 ਮਹੀਨੇ ਹੀ ਇਸ ਕੁਰਸੀ ਨੂੰ ਸੰਭਾਲ ਸਕੇ ਸਨ।

ਉਨ੍ਹਾਂ ਤੋਂ ਪਹਿਲਾਂ ਚੰਨੀ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ ਪਰ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸਾਬਕਾ ਡੀਜੀਪੀ ਸੈਣੀ ਅਤੇ ਪੀਐਸ ਉਮਰਾਨੰਗਲ ਦੀ ਨੁਮਾਇੰਦਗੀ ਕਰਨ ਮਗਰੋਂ ਦਿਓਲ ਦੀ ਨਿਯੁਕਤੀ ’ਤੇ ਸਵਾਲ ਖੜ੍ਹੇ ਹੋ ਗਏ ਸਨ। ਅਜਿਹੇ ‘ਚ ਦਿਓਲ ਨੇ ਏਜੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਸ ਤੋਂ ਪਹਿਲਾਂ ਸਤੰਬਰ 2021 ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦੇ ਨਾਲ ਹੀ ਉਨ੍ਹਾਂ ਦੇ ਵਿਸ਼ੇਸ਼ ਵਕੀਲ ਅਤੁਲ ਨੰਦਾ ਨੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Spread the love