12 ਮਾਰਚ, ਅੰਮ੍ਰਿਤਸਰ

ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਨੇ ਪੰਜਾਬ ਦੀ ਸਿਆਸਤ ਹੀ ਬਦਲ ਕੇ ਰੱਖ ਦਿੱਤੀ ਅਤੇ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ 5 ਸੀਟਾਂ ਵੀ ਨਹੀਂ ਮਿਲ ਪਾਇਆ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੇ ਗਹਿਰੀ ਚਿੰਤਾ ਪ੍ਰਗਟਾਈ ਉੱਥੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਦੇਸ਼ਾਂ ਵਿਦੇਸ਼ਾਂ ਵਿਚੋਂ ਸਿੱਖ ਚਿੰਤਕ ਦੇ ਫੋਨ ਤੇ ਈਮੇਲ ਆ ਰਹੀਆਂ ਹਨ ਕਿ ਅਕਾਲੀ ਦਲ ਦੀ ਹਾਰ ਨਾਲ ਲੋਕ ਚਿੰਤਾ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਆਹਾਰ ਸਿੱਖਾਂ ਲਈ ਘਾਤਕ ਹੋ ਸਕਦੀ ਹੈ ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਗੇ ਬੋਲਦੇ ਹੋਏ ਕਿਹਾ ਕੀਮਤ ਦਿੱਲੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਦੀ ਹਾਰ ਦੇਸ਼ ਲਈ ਵੀ ਘਾਤਕ ਹੋ ਸਕਦੀ ਹੈ ਉਨ੍ਹਾਂ ਸਿੱਖਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਇੱਕ ਰਾਜਨੀਤਿਕ ਪਾਰਟੀ ਨਹੀਂ ਹੈ ਇਹ ਇੱਕ ਸੋਚ ਹੈ ਜੋ ਕਿ ਬਰਕਰਾਰ ਰਹਿਣੀ ਬਹੁਤ ਜ਼ਰੂਰੀ ਹੈ ਇਸ ਦੇ ਨਾਲ ਹੀ ਬੋਲਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਬੋਲਬਾਣੀ ਬਹੁਤ ਹੀ ਹੇਠਲੇ ਪੱਧਰ ਤੇ ਹੋ ਚੁੱਕੀ ਹੈ ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਪੁਰਾਣੇ ਅੰਦਾਜ਼ ਚ ਆਉਣ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਸੰਨ 1920 ਵਿਚ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਹੈ ਇਸ ਲਈ ਸਾਨੂੰ ਦੁਬਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਕੱਠੇ ਹੋਣ ਦੀ ਜ਼ਰੂਰਤ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਨਮੁੱਖ ਹੋ ਕੇ ਸਾਨੂੰ ਅਕਾਲੀ ਦਲ ਨੂੰ ਦੁਬਾਰਾ ਉੱਪਰ ਚੁੱਕਣ ਦੀ ਜ਼ਰੂਰਤ ਹੈ ਇਸ ਦੇ ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਮੈਂ ਅਰਦਾਸ ਕਰਦਾ ਹਾਂ ਕਿ ਸਿੱਖਾਂ ਨੂੰ ਤਾਕਤ ਮਿਲੇ ਅਤੇ ਸਿੱਖ ਦੁਬਾਰਾ ਇਕੱਠੇ ਹੋਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਤਰਜਮਾਨੀ ਤੇ ਦੁਬਾਰਾ ਅਕਾਲੀ ਦਲ ਨੂੰ ਉੱਪਰ ਚੁੱਕਣ।

ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਸਾਹਮਣੇ ਆਏ ਜਿਸ ਵਿੱਚ ਕੀ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਪੰਜਾਬ ਵਿਚ ਤੀਸਰੇ ਨੰਬਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਆ ਗਈ ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਕਿਹਾ ਗਿਆ ਕਿ ਅਸੀਂ ਲੋਕਾਂ ਦੇ ਦਿੱਤੇ ਫਤਵੇ ਨੂੰ ਪ੍ਰਵਾਨ ਕਰਦੇ ਹਾਂ ਲੇਕਿਨ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਹੋਈ ਕਰਾਰੀ ਹਾਰ ਅਕਾਲੀ ਦਲ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸੀ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਇਕ ਵੀਡੀਓ ਜਾਰੀ ਕਰਕੇ ਸਿੱਖਾਂ ਨੂੰ ਦੁਬਾਰਾ ਇਕੱਠੇ ਹੋਣ ਦੀ ਅਪੀਲ ਕੀਤੀ ਹੈ।

Spread the love