12 ਮਾਰਚ, ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਇਤਿਹਾਸਕ ਜਿੱਤ ਤੋਂ ਬਾਅਦ ਭਗਵੰਤ ਮਾਨ ਅੱਜ ਰਾਜਪਾਲ ਬੀਐੱਲ ਪੁਰੋਹਿਤ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਮਾਨ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਕੇਜਰੀਵਾਲ ਨੂੰ 16 ਮਾਰਚ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨਾਲ ਮੀਟਿੰਗ ਕੀਤੀ ਅਤੇ ਅੱਗੇ ਦੀ ਰਣਨੀਤੀ ‘ਤੇ ਚਰਚਾ ਕੀਤੀ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 13 ਮਾਰਚ ਨੂੰ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਰ ਅਤੇ ਰਾਮਤੀਰਥ ਮੰਦਰ ਦੇ ਦਰਸ਼ਨ ਕਰਨਗੇ ਅਤੇ ਇਤਿਹਾਸਕ ਜਿੱਤ ਲਈ ਸਿਰ ਝੁਕਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨਗੇ। ਇਸ ਤੋਂ ਬਾਅਦ ਦੋਵੇਂ ਆਗੂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਅੰਮ੍ਰਿਤਸਰ ਵਿੱਚ ਇਕੱਠੇ ਰੋਡ ਸ਼ੋਅ ਕਰਨਗੇ

Spread the love