14 ਮਾਰਚ

ਕੈਨੇਡਾ ‘ਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਭਿਆਨਕ ਸੜਕ ਹਾਦਸੇ ‘ਚ ਪੰਜ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ‘ਚ ਦੋ ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਜਿਸ ਯਾਤਰੀ ਵੈਨ ਵਿੱਚ ਇਹ ਵਿਦਿਆਰਥੀ ਸਵਾਰ ਸਨ। ਸ਼ਨੀਵਾਰ ਨੂੰ ਓਨਟਾਰੀਓ ਹਾਈਵੇਅ ‘ਤੇ ਉਹ ਇਕ ਟਰੈਕਟਰ-ਟ੍ਰੇਲਰ ਨਾਲ ਟਕਰਾ ਗਈ। ਇਹ ਹਾਦਸਾ ਬਹੁਤ ਭਿਆਨਕ ਸੀ। ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਸੋਮਵਾਰ ਨੂੰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਟੀਮ ਪੀੜਤਾਂ ਦੇ ਦੋਸਤਾਂ ਦੇ ਸੰਪਰਕ ‘ਚ ਹੈ।

ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਟਵੀਟ ਕੀਤਾ, “ਕੈਨੇਡਾ ਵਿੱਚ ਹੈਰਾਨ ਕਰਨ ਵਾਲੀ ਘਟਨਾ ਵਾਪਰੀ, ਸ਼ਨੀਵਾਰ ਨੂੰ ਟੋਰਾਂਟੋ ਨੇੜੇ ਇੱਕ ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਦੋ ਹੋਰ ਹਸਪਤਾਲ ਵਿੱਚ ਹਨ। ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ। @ IndiainToronto ਮਦਦ ਲਈ ਪੀੜਤਾਂ ਦੇ ਦੋਸਤ”ਟੀਮ ਦੇ ਸੰਪਰਕ ਵਿੱਚ ਹੈ।

ਕੁਇੰਟੇ ਵੈਸਟ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਮੁਤਾਬਿਕ ਮਾਰੇ ਗਏ ਵਿਦਿਆਰਥੀਆਂ ਦੀ ਪਛਾਣ ਹਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਕਰਨਪਾਲ ਸਿੰਘ, ਮੋਹਿਤ ਚੌਹਾਨ ਅਤੇ ਪਵਨ ਕੁਮਾਰ ਵਜੋਂ ਹੋਈ ਹੈ।

Spread the love