14 ਮਾਰਚ, ਚੰਡੀਗੜ੍ਹ

ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣੇ ਗਏ ਭਗਵੰਤ ਮਾਨ ਅੱਜ ਸੰਸਦ ਮੈਂਬਰ ਵਜੋਂ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਮਾਨ ਨੇ ਕਿਹਾ ਕਿ ਅੱਜ ਮੈਂ ਦਿੱਲੀ ਜਾ ਕੇ ਸੰਗਰੂਰ ਦੇ ਸਾਂਸਦ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲਾਂ ਤੋਂ ਮੈਨੂੰ ਇੰਨਾ ਪਿਆਰ ਦਿੱਤਾ ਹੈ, ਬਹੁਤ ਬਹੁਤ ਧੰਨਵਾਦ। ਹੁਣ ਜਦੋਂ ਮੈਨੂੰ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤਾਂ ਮੈਂ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਮਹੀਨਿਆਂ ਵਿੱਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ਵਿੱਚ ਮੁੜ ਗੂੰਜੇਗੀ।

ਤੁਹਾਨੂੰ ਦੱਸਦੇਈਏ ਕਿ ਮਾਨ 2019 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ। ਮਾਨ ਦੇ ਅਸਤੀਫੇ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਹੋਵੇਗੀ। ਮਾਨ ਇਸ ਵਾਰ ਧੂਰੀ ਸੀਟ ਤੋਂ ਵਿਧਾਇਕ ਚੁਣੇ ਗਏ ਹਨ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅਸਤੀਫਾ ਦੇਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਕਿ ਕੁਝ ਮਹੀਨਿਆਂ ਬਾਅਦ ਹੀ ਲੋਕ ਸਭਾ ਵਿੱਚ ਸੰਗਰੂਰ ਦੇ ਲੋਕਾਂ ਦੀ ਆਵਾਜ਼ ਗੂੰਜੇਗੀ।

Spread the love