15 ਮਾਰਚ, ਚੰਡੀਗੜ੍ਹ

ਪੰਜਾਬ ਸਰਕਾਰ ਨੇ ਕੋਵਿਡ-19 ਨਾਲ ਸਬੰਧਤ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਸੂਬੇ ‘ਚ ਲਾਗੂ ਸਾਰੀਆਂ ਕੋਵਿਡ -19 ਪਾਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਵੱਡੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਇਨਫੈਕਸ਼ਨ ਕਾਰਨ ਮੌਤ ਦਾ ਇੱਕ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਹੀ ਕਾਰਨ ਹੈ ਕਿ ਇਹ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਜਾਰੀ ਪੱਤਰ ਵਿੱਚ ਆਮ ਲੋਕਾਂ ਨੂੰ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਦੀ ਵੀ ਸਲਾਹ ਦਿੱਤੀ ਗਈ ਹੈ। ਸੋਮਵਾਰ ਨੂੰ ਪੰਜਾਬ ‘ਚ ਕੋਰੋਨਾ ਇਨਫੈਕਸ਼ਨ ਦੇ 48 ਨਵੇਂ ਮਰੀਜ਼ ਮਿਲੇ ਹਨ। ਚੰਗੀ ਗੱਲ ਇਹ ਹੈ ਕਿ 24 ਘੰਟਿਆਂ ਵਿੱਚ ਇਨਫੈਕਸ਼ਨ ਕਾਰਨ ਮੌਤ ਦਾ ਇੱਕ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ।

ਕੋਵਿਡ ਪਾਬੰਦੀਆਂ ਹਟਾਉਣ ਦੇ ਹੁਕਮ ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਬੁੱਧਵਾਰ ਨੂੰ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਨਾਲ ਪੰਜਾਬ ਵਿੱਚ ਨਵੀਂ ਸਰਕਾਰ ਦਾ ਗਠਨ ਹੋ ਜਾਵੇਗਾ। ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ।

ਪੰਜਾਬ ‘ਚ ਹੁਣ ਤੱਕ 17724 ਲੋਕਾਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ। ਪੰਜਾਬ ਸਿਹਤ ਵਿਭਾਗ ਅਨੁਸਾਰ ਰਾਜਾਂ ਵਿੱਚ ਦਾਖਲ 18 ਕਰੋਨਾ ਸੰਕਰਮਿਤਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। 4 ਦੀ ਹਾਲਤ ਨਾਜ਼ੁਕ ਹੋਣ ‘ਤੇ 3 ਨੂੰ ਕ੍ਰਿਟੀਕਲ ਕੇਅਰ ਯੂਨਿਟ ‘ਚ ਰੱਖਿਆ ਗਿਆ ਹੈ। ਇੱਕ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਲੰਧਰ ਵਿੱਚ 9, ਪਟਿਆਲਾ ਵਿੱਚ 6, ਫਾਜ਼ਿਲਕਾ, ਮੁਹਾਲੀ ਵਿੱਚ 5-5, ਕਪੂਰਥਲਾ, ਪਠਾਨਕੋਟ ਵਿੱਚ 3-3, ਪੰਜ ਜ਼ਿਲ੍ਹਿਆਂ ਵਿੱਚ 2-2 ਅਤੇ ਸੱਤ ਜ਼ਿਲ੍ਹਿਆਂ ਵਿੱਚ 1-1 ਸੰਕਰਮਿਤ ਪਾਏ ਗਏ ਹਨ।

Spread the love