16 ਮਾਰਚ,ਚੰਡੀਗੜ੍ਹ

ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਹੁਣ ਭਗਵੰਤ ਮਾਨ ਰਸਮੀ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਹਨ।

ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਅੱਜ ਭਗਤ ਸਿੰਘ ਦੇ ਪਿੰਡ ‘ਚ ਭਗਵੰਤ ਮਾਨ ਨੇ ਸੂਬੇ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸਹੁੰ ਚੁਕਾਈ। ਇਸ ਦੌਰਾਨ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਹੋਰ ਵੱਡੇ ਆਗੂ ਵੀ ਸਮਾਗਮ ‘ਚ ਮੌਜੂਦ ਸਨ।

Spread the love