16 ਮਾਰਚ,ਨਵੀਂ ਦਿੱਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ । ਨਾਲ ਹੀ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਸੂਬੇ ਦੇ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ। ਟਵੀਟ ਵਿੱਚ ਮੋਦੀ ਨੇ ਕਿਹਾ, ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈਆਂ। ਅਸੀਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ। ‘ਆਪ’ ਆਗੂ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੈਨੂੰ ਯਕੀਨ ਹੈ ਕਿ ਤੁਹਾਡੀ ਅਗਵਾਈ ਵਿੱਚ ਪੰਜਾਬ ਵਿੱਚ ਖੁਸ਼ਹਾਲੀ ਪਰਤੇਗੀ, ਬਹੁਤ ਤਰੱਕੀ ਹੋਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਰੱਬ ਤੁਹਾਡੇ ਨਾਲ ਹੈ।

Spread the love