16 ਮਾਰਚ,ਚੰਡੀਗੜ੍ਹ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਮੇਤ 5 ਸੂਬਿਆਂ ਦੇ ਪ੍ਰਧਾਨਾਂ ਤੋਂ ਅਸਤੀਫ਼ਾ ਮੰਗਿਆ ਸੀ।

ਦਰਅਸਲ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੀ ਪ੍ਰਦੇਸ਼ ਕਾਂਗਰਸ ਕਮੇਟੀ (ਪੀਸੀਸੀ) ਦੇ ਪ੍ਰਧਾਨਾਂ ਨੂੰ ਅਸਤੀਫ਼ੇ ਦੇਣ ਲਈ ਕਿਹਾ ਸੀ। ਸੋਨੀਆ ਗਾਂਧੀ ਦਾ ਇਹ ਹੁਕਮ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਆਇਆ ਹੈ।

ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨੂੰ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਦੀ ਸਹੂਲਤ ਲਈ ਆਪਣੇ ਅਸਤੀਫੇ ਦੇਣ ਲਈ ਕਿਹਾ ਹੈ। ਅਸਤੀਫਾ ਦੇਣ ਵਾਲੇ ਰਾਜਾਂ ਵਿੱਚ ਨਵਜੋਤ ਸਿੱਧੂ (ਪੰਜਾਬ), ਗਣੇਸ਼ ਗੋਦਿਆਲ (ਉੱਤਰਾਖੰਡ), ਨਾਮਿਰਕਪਮ ਲੋਕੇਨ ਸਿੰਘ (ਮਨੀਪੁਰ), ਅਜੇ ਕੁਮਾਰ ਲੱਲੂ (ਯੂਪੀ) ਅਤੇ ਗਿਰੀਸ਼ ਚੋਡਨਕਰ (ਗੋਆ) ਸ਼ਾਮਲ ਹਨ। ਇਹ ਫੈਸਲਾ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ ਤੋਂ ਦੋ ਦਿਨ ਬਾਅਦ ਆਇਆ ਸੀ , ਜਿਸ ਨੇ ਸੋਨੀਆ ਗਾਂਧੀ ਨੂੰ “ਜ਼ਰੂਰੀ ਅਤੇ ਵਿਆਪਕ” ਸੰਗਠਨਾਤਮਕ ਤਬਦੀਲੀਆਂ ਕਰਨ ਦਾ ਅਧਿਕਾਰ ਦਿੱਤਾ ਸੀ।

Spread the love