19 ਮਾਰਚ, ਚੰਡੀਗੜ੍ਹ

ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੀ ਮਾਨ ਸਰਕਾਰ ਵੱਲੋਂ ਬਣਾਈ ਗਈ ਬਣੀ ਨਵੀਂ ਕੈਬਿਨੇਟ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੰਤਰੀ ਮੰਡਲ ਬਣਾਉਣਾ ਭਾਵੇਂ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਪ੍ਰੋ.ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਕੁਲਤਾਰ ਸਿੰਘ ਸੰਧਵਾਂ ਵੀ ਮੰਤਰੀ ਮੰਡਲ ਵਿਚ ਸ਼ਾਮਿਲ ਹੋਣੇ ਚਾਹੀਦੇ ਸਨ। ਇਹ ਉਹ ਲੋਕ ਹਨ, ਜਿਨ੍ਹਾਂ ਨੇ ਹਰ ਚੰਗੇ-ਮਾੜੇ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਆਪਣੇ ਫੇਸਬੁੱਕ ਪੇਜ ‘ਤੇ ਇਨ੍ਹਾਂ ਚਾਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਇਹ ਵਿਚਾਰ ਸਾਂਝੇ ਕੀਤੇ।

Spread the love