21 ਮਾਰਚ, ਚੰਡੀਗੜ੍ਹ

ਜਸਵਿੰਦਰ ਸਿੰਘ ਬਿੱਟਾ

ਲੰਮੇ ਸਮੇਂ ਤੋਂ ਇਸ ਗੱਲ ਦੀ ਉਡੀਕ ਕੀਤੀ ਜਾ ਰਹੀ ਸੀ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਆਮ ਲੋਕਾਂ ਤੱਕ ਪਹੁੰਚਣ ਦਾ ਪ੍ਰਬੰਧ ਕੀਤਾ ਜਾਵੇ।

ਇਸ ਸਬੰਧੀ ਅੱਜ ਉਦੋਂ ਖਬਰ ਮਿਲੀ ਜਦੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਹੁਣ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਹੋਇਆ ਕਰੇਗਾ।

ਇਸ ਤੋਂ ਇਲਾਵਾ ਵਿਧਾਨ ਸਭਾ ਦੀ ਸਰਬਸੰਮਤੀ ਨਾਲ ਨਵੇਂ ਚੁਣੇ ਗਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਨੂੰ ਉਹ ਅਪੀਲ ਕਰਦੇ ਹਨ ਕਿ ਪੰਜਾਬ ਵਿਧਾਨ ਸਭਾ ਦੇ ਚਲਦੇ ਸੈਸ਼ਨ ਦੀ ਕਾਰਵਾਈ ਜ਼ਰੂਰ ਸੁਣਿਆ ਕਰਨ ਕਿਉਂਕਿ ਵਿਧਾਨ ਸਭਾ ਵਿੱਚ ਨਵੇਂ ਮੈਂਬਰਾਂ ਦੀ ਸ਼ਮੂਲੀਅਤ ਹੋਣ ਕਰਕੇ ਸਾਰਥਿਕ ਅਤੇ ਪੰਜਾਬ ਪੱਖੀ ਸੋਚ ਜਦੋਂ ਆਮ ਜਨਤਾ ਕੋਲ ਪਹੁੰਚੇਗੀ ਤਾਂ ਵਿਧਾਨ ਸਭਾ ਦੇ ਮੈਂਬਰਾਂ ਨੂੰ ਜ਼ਮੀਨੀ ਹਕੀਕਤਾਂ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਮੌਕਾ ਮਿਲੇਗਾ।

Spread the love