21 ਮਾਰਚ, ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਐਲਾਨ ਦਿੱਤਾ ਗਿਆ ਹੈ । ਸੀ.ਐਮ.ਭਗਵੰਤ ਮਾਨ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸਵਾਗਤ ਕੀਤਾ ਅਤੇ ਸਪੀਕਰ ਨੂੰ ਬਿਨਾਂ ਮੁਕਾਬਲਾ ਚੁਣਨ ਲਈ ਵਿਰੋਧੀ ਧਿਰ ਦਾ ਧੰਨਵਾਦ ਕੀਤਾ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਡਾਕਟਰ ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ।

ਦੱਸ ਦੇਈਏ ਕਿ ਪੰਜਾਬ ਦੇ ਨਵੇਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਛੋਟੇ ਭਰਾ ਦੇ ਪੋਤਰੇ ਹਨ। ਕੁਲਤਾਰ ਸਿੰਘ ਨੇ ਕਰਨਾਟਕ ਯੂਨੀਵਰਸਿਟੀ ਤੋਂ ਆਟੋਮੋਬਾਈਲ ਇੰਜੀਨੀਅਰਿੰਗ ਕੀਤੀ ਹੈ। 2003 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਪੰਚਾਇਤੀ ਚੋਣ ਲੜੀ ਸੀ। 2003 ਤੋਂ 2008 ਤੱਕ ਉਹ ਪਿੰਡ ਦੇ ਸਰਪੰਚ ਰਹੇ। ਇਸ ਦੇ ਨਾਲ ਹੀ 2011-12 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਬਣੇ।

ਪੰਜਾਬ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੂਜੀ ਵਾਰ ਵਿਧਾਇਕ ਬਣੇ ਹਨ। ਉਹ 2017 ਵਿੱਚ ਕਾਂਗਰਸ ਅਤੇ ਅਕਾਲੀ ਦਲ ਦੇ ਗੜ੍ਹ ਕੋਟਕਪੂਰਾ ਤੋਂ ਜਿੱਤ ਕੇ ਪਹਿਲੀ ਵਾਰ ਵਿਧਾਇਕ ਬਣੇ ਸਨ।

Spread the love