21 ਮਾਰਚ, ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਪੰਜਾਬ ਤੋਂ ਰਾਜ ਸਭਾ ਭੇਜਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ ‘ਆਪ’ ਆਗੂ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੂੰ ਵੀ ਪੰਜਾਬ ਤੋਂ ਰਾਜ ਸਭਾ ਭੇਜਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਆਈਆਈਟੀ ਦਿੱਲੀ ਦੇ ਪ੍ਰੋਫੈਸਰ ਸੰਦੀਪ ਪਾਠਕ ਨੂੰ ਪੰਜਾਬ ਤੋਂ ਰਾਜ ਸਭਾ ਭੇਜਣ ਦਾ ਐਲਾਨ ਕੀਤਾ ਹੈ ।

ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਇਹ ਪੰਜ ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਜਾ ਸਕਦੀਆਂ ਹਨ, ਜਿਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ਜਿੱਤੀਆਂ ਸਨ। 21 ਮਾਰਚ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ ਹੈ ਅਤੇ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਡਾਕਟਰ ਸੰਦੀਪ ਪਾਠਕ ਨੂੰ ਰਾਜ ਸਭਾ ਭੇਜਣ ਦਾ ਐਲਾਨ ਕੀਤਾ ਸੀ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਅਜੇ ਤੱਕ ਦੋ ਹੋਰ ਨਾਵਾਂ ਦਾ ਐਲਾਨ ਹੋਣਾ ਬਾਕੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਡਾਕਟਰ ਸੰਦੀਪ ਪਾਠਕ ਅਤੇ ਰਾਘਵ ਚੱਢਾ ਦੋਵਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸ ਲਈ ਆਮ ਆਦਮੀ ਪਾਰਟੀ ਨੇ ਇਨ੍ਹਾਂ ਦੋਵਾਂ ਆਗੂਆਂ ਨੂੰ ਪੰਜਾਬ ਤੋਂ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ।

Spread the love