22 ਮਾਰਚ, ਚੰਡੀਗੜ੍ਹ

ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਮਿਲ ਕੇ ਸੰਸਦ ਮੈਂਬਰੀ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਉਹ 2019 ਦੀਆਂ ਲੋਕ ਸਭਾ ਚੋਣਾਂ ਆਜ਼ਮਗੜ੍ਹ ਤੋਂ ਜਿੱਤ ਕੇ ਸੰਸਦ ਵਿੱਚ ਪਹੁੰਚੇ ਸਨ। ਇਸ ਦੇ ਨਾਲ ਹੀ ਪਾਰਟੀ ਨੇਤਾ ਆਜ਼ਮ ਖਾਨ ਨੇ ਵੀ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਅਖਿਲੇਸ਼ ਯਾਦਵ ਨੇ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਕਰਹਾਲ ਸੀਟ ਤੋਂ ਪਹਿਲੀ ਵਾਰ ਆਪਣੀ ਕਿਸਮਤ ਅਜ਼ਮਾਈ ਸੀ। ਹੁਣ ਉਨ੍ਹਾਂ ਨੇ ਲੋਕ ਸਭਾ ਮੈਂਬਰੀ ਤੋਂ ਅਸਤੀਫਾ ਦੇ ਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦਾ ਫੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਅਖਿਲੇਸ਼ ਯਾਦਵ ਨੇ ਕਰਹਾਲ ਸੀਟ ‘ਤੇ ਆਪਣੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ 67 ਹਜ਼ਾਰ 504 ਵੋਟਾਂ ਦੇ ਫਰਕ ਨਾਲ ਹਰਾਇਆ। ਅਖਿਲੇਸ਼ ਦੇ ਖਿਲਾਫ ਭਾਜਪਾ ਨੇ ਕੇਂਦਰੀ ਮੰਤਰੀ ਐਸਪੀ ਬਘੇਲ ਨੂੰ ਕਰਹਾਲ ਸੀਟ ਤੋਂ ਉਮੀਦਵਾਰ ਬਣਾਇਆ ਸੀ। ਉਨ੍ਹਾਂ ਨੂੰ 80 ਹਜ਼ਾਰ 692 ਵੋਟਾਂ ਮਿਲੀਆਂ। ਕਰਹਾਲ ਸੀਟ ਨੂੰ ਸਮਾਜਵਾਦੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ।

ਅਖਿਲੇਸ਼ ਯਾਦਵ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨਾਲ ਪਾਰਟੀ ਨੇਤਾ ਰਾਮ ਗੋਪਾਲ ਯਾਦਵ ਵੀ ਮੌਜੂਦ ਸਨ। ਅਖਿਲੇਸ਼ ਯਾਦਵ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਜ਼ਮਗੜ੍ਹ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਕੱਲ੍ਹ ਅਖਿਲੇਸ਼ ਨੇ ਆਜ਼ਮਗੜ੍ਹ ਦੇ ਵਿਧਾਇਕਾਂ ਅਤੇ ਪਾਰਟੀ ਨੇਤਾਵਾਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਹ ਕਰਹਾਲ ਵਿਧਾਨ ਸਭਾ ਹਲਕੇ ਵਿੱਚ ਵੀ ਗਏ ਸਨ। ਉੱਥੋਂ ਦੇ ਨੇਤਾਵਾਂ ਨੇ ਅਖਿਲੇਸ਼ ਨੂੰ ਵਿਧਾਨ ਸਭਾ ਨਾ ਛੱਡਣ ਦੀ ਅਪੀਲ ਕੀਤੀ ਸੀ। ਉਦੋਂ ਅਖਿਲੇਸ਼ ਨੇ ਕਿਹਾ ਸੀ ਕਿ ਪਾਰਟੀ ਇਸ ਸਬੰਧੀ ਫੈਸਲਾ ਲਵੇਗੀ।

Spread the love