22 ਮਾਰਚ, ਚੰਡੀਗੜ੍ਹ

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

ਇਸ ਦੇ ਲਈ ਉਨ੍ਹਾਂ ਨੇ ਸਮਾਂ ਮੰਗਿਆ। ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਹੁਣ ਉਨ੍ਹਾਂ ਨੂੰ 24 ਮਾਰਚ ਸਵੇਰੇ 11 ਵਜੇ ਪੀਐਮ ਮੋਦੀ ਦਾ ਨਾਲ ਮਿਲਣ ਦਾ ਸਮਾਂ ਮਿਲਿਆ ਹੈ। ਮਾਨ ਉਸ ਹੀ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਰਸਮੀ ਮੁਲਾਕਾਤ ਲਈ ਸਮਾਂ ਮੰਗਿਆ ਹੈ।

ਇਸ ਮੌਕੇ ਉਹ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਪੰਜਾਬ ਦੇ ਮੁੱਦਿਆਂ ‘ਤੇ ਵੀ ਚਰਚਾ ਕਰਨਗੇ।

Spread the love