22 ਮਾਰਚ, ਚੰਡੀਗੜ੍ਹ

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਛੁੱਟੀ ਰਹੇਗੀ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਭਗਤ ਸਿੰਘ ਨੂੰ ਆਪਣਾ ਆਦਰਸ਼ ਦੱਸਦੇ ਹੋਏ ਭਗਵੰਤ ਮਾਨ ਨੇ ਖਟਕੜ ਕਲਾਂ ਜਾ ਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਤੋਂ ਹੀ ਭਗਵੰਤ ਮਾਨ ਲਗਾਤਾਰ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਦਾ ਦਾਅਵਾ ਕਰਦੇ ਆ ਰਹੇ ਹਨ। ਭਗਵੰਤ ਮਾਨ ਵੀ ਭਗਤ ਸਿੰਘ ਦੀ ਯਾਦ ਵਿੱਚ ਬਸੰਤੀ ਪੱਗ ਬੰਨ੍ਹਦੇ ਹਨ। ਇੰਨਾ ਹੀ ਨਹੀਂ ਭਗਵੰਤ ਮਾਨ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਬਸਤੀ ਰੰਗ ਦੀ ਪੱਗ ਬੰਨ੍ਹ ਕੇ ਆਉਣ ਦੀ ਅਪੀਲ ਕੀਤੀ ਸੀ।

ਇਹ ਪਹਿਲੀ ਵਾਰ ਹੋਵੇਗਾ ਕਿ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੂਰੇ ਪੰਜਾਬ ‘ਚ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਵਿੱਚ ਸਿਰਫ਼ ਨਵਾਂਸ਼ਹਿਰ ਵਿੱਚ ਹੀ ਸ਼ਹੀਦੀ ਦਿਵਸ ਮੌਕੇ ਛੁੱਟੀ ਹੁੰਦੀ ਸੀ। ਪਰ ਸ਼ਹੀਦੀ ਦਿਹਾੜੇ ਨੂੰ ਲੈ ਕੇ ਭਗਵੰਤ ਮਾਨ ਦੀ ਸਰਕਾਰ ਨੇ ਨਵੀਂ ਰਵਾਇਤ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਆਪਣੇ ਦਫ਼ਤਰ ਵਿੱਚ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ। ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਹੀ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਹਨ ਅਤੇ ਇਸੇ ਕਾਰਨ ਉਹ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਲਗਾਤਾਰ ਆਉਂਦੇ ਰਹਿੰਦੇ ਸਨ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਹੀ ਭਗਵੰਤ ਮਾਨ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ। ਭਗਵੰਤ ਮਾਨ ਪਹਿਲਾਂ ਹੀ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕਰਨ ਦਾ ਦਾਅਵਾ ਕਰ ਚੁੱਕੇ ਹਨ। ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਦਾ ਦਾਅਵਾ ਹੈ ਕਿ ਉਹ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਗੇ।

Spread the love