24 ਮਾਰਚ,ਚੰਡੀਗੜ੍ਹ

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਦੁਪਹਿਰ ਕਰੀਬ 1 ਵਜੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਪ੍ਰੋਟੋਕੋਲ ਤਹਿਤ ਪਹਿਲਾਂ ਮਾਨ ਦਾ 2 ਵਾਰ ਕਰੋਨਾ ਟੈਸਟ ਹੋਇਆ। ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸੂਬੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਹੈ। ਮਾਨ ਪਾਕਿਸਤਾਨ ਨਾਲ ਸੀਮਾ ਸੁਰੱਖਿਆ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਮੁੱਦੇ ਪ੍ਰਧਾਨ ਮੰਤਰੀ ਕੋਲ ਚੁੱਕ ਸਕਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਹੋ ਜਾਂਦੀ ਸੀ, ਪਰ ਇਸ ਵਾਰ ਗਰਮੀ ਵੱਧ ਰਹੀ ਹੈ। ਅਜਿਹੇ ‘ਚ ਉਮੀਦ ਹੈ ਕਿ ਖਰੀਦਦਾਰੀ 10 ਦਿਨ ਪਹਿਲਾਂ ਹੀ ਸ਼ੁਰੂ ਹੋ ਸਕਦੀ ਹੈ।

ਸਰਹੱਦੀ ਸੁਰੱਖਿਆ ਦਾ ਮੁੱਦਾ ਵੀ ਅਹਿਮ

ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਸਭ ਤੋਂ ਅਹਿਮ ਮੁੱਦਾ ਸਰਹੱਦੀ ਸੁਰੱਖਿਆ ਦਾ ਹੈ। ਪੰਜਾਬ ਅਤੇ ਖਾਸ ਕਰਕੇ ਪਾਕਿਸਤਾਨ ਤੋਂ ਸਰਹੱਦ ‘ਤੇ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਚੁਣੌਤੀ ਹੈ। ਇਹ ਚੀਜ਼ਾਂ ਪੰਜਾਬ ਵਿੱਚ ਡਰੋਨ ਰਾਹੀਂ ਸਪਲਾਈ ਕੀਤੀਆਂ ਜਾਂਦੀਆਂ ਹਨ। ਬਾਰਡਰ ਦੀ ਜ਼ਿੰਮੇਵਾਰੀ ਬੀਐਸਐਫ ਦੀ ਹੈ ਪਰ ਪੰਜਾਬ ਪੁਲੀਸ ਵੀ ਉਨ੍ਹਾਂ ਦਾ ਸਾਥ ਦਿੰਦੀ ਹੈ। ਇਸ ਲਈ ਕੇਂਦਰ ਅਤੇ ਰਾਜ ਵਿਚਕਾਰ ਤਾਲਮੇਲ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਗੁਆਂਢੀ ਰਾਜਾਂ ਨਾਲ ਵਪਾਰ ਲਈ ਕੌਮਾਂਤਰੀ ਸਰਹੱਦ ਖੋਲ੍ਹਣ, ਜੀਐਸਟੀ ਵਿੱਚ ਪੰਜਾਬ ਦੀ ਹਿੱਸੇਦਾਰੀ ਸਮੇਤ ਕੇਂਦਰ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ।

Spread the love