ਇਜ਼ਰਾਈਲ ਦੇ ਬਾਨੀ ਬ੍ਰਾਕ ਸ਼ਹਿਰ ‘ਚ ਅੱਤਵਾਦੀ ਹਮਲਾ ਹੋਇਆ।ਇਸ ਹਮਲੇ ‘ਚ 5 ਲੋਕਾਂ ਦੀ ਮੌਤ ਹੋ ਗਈ ਸੀ।
ਇੱਕ ਰਿਪੋਰਟ ਮੁਤਾਬਕ ਇਕ ਬਾਈਕ ਸਵਾਰ ਨੇ ਸੜਕ ‘ਤੇ ਪੈਦਲ ਜਾ ਰਹੇ ਲੋਕਾਂ ‘ਤੇ ਇਕ ਤੋਂ ਬਾਅਦ ਇਕ ਗੋਲੀਆਂ ਚਲਾ ਦਿੱਤੀਆਂ।
ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਦੱਸਿਆ ਕਿ ਹਮਲੇ ‘ਚ ਅੱਤਵਾਦੀ ਦੀ ਵੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਇਕ ਹੋਰ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਫਲਸਤੀਨੀ ਹਨ।
ਪੁਲਿਸ ਦਾ ਮੰਨਣਾ ਹੈ ਕਿ ਅੱਤਵਾਦੀ ਫਲਸਤੀਨੀ ਅੱਤਵਾਦੀ ਸੰਗਠਨ ਹਮਾਸ ਨਾਲ ਜੁੜਿਆ ਹੋਇਆ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵਿਕਰੀ ਲਈ ਛੇ ਮਹੀਨੇ ਦੀ ਕੈਦ ਦੀ ਸਜ਼ਾ ਕੱਟ ਚੁੱਕਾ ਸੀ।
ਫਿਲਹਾਲ ਪੁਲਸ ਨੇ ਇਸ ਮਾਮਲੇ ‘ਚ 8 ਫਲਸਤੀਨੀਆਂ ਨੂੰ ਹਿਰਾਸਤ ‘ਚ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।