ਰੂਸ ਅਤੇ ਯੂਕਰੇਨ ਵਿਚਾਲੇ ਜੰਗ 36ਵੇਂ ਦਿਨ ਵੀ ਜਾਰੀ ਹੈ।

ਅਮਰੀਕੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਉਨ੍ਹਾਂ ਦੇ ਸਲਾਹਕਾਰਾਂ ਵੱਲੋਂ ਯੂਕਰੇਨ ਵਿੱਚ ਰੂਸੀ ਬਲਾਂ ਦੀ ਮਾੜੀ ਕਾਰਗੁਜ਼ਾਰੀ ਬਾਰੇ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਕ ਅਧਿਕਾਰੀ ਨੇ ਕਿਹਾ ਕਿ ਇਸ ਨਾਲ ਪੁਤਿਨ ਅਤੇ ਸੀਨੀਅਰ ਰੂਸੀ ਫੌਜੀ ਅਧਿਕਾਰੀਆਂ ਵਿਚਾਲੇ ਤਣਾਅ ਵਧ ਗਿਆ ਹੈ।

ਵ੍ਹਾਈਟ ਹਾਊਸ ਦੇ ਅਧਿਕਾਰੀ ਨੇ ਕਿਹਾ ਕਿ ਪੁਤਿਨ ਨੂੰ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਵੱਲੋਂ ਲਾਈਆਂ ਗਈਆਂ ਆਰਥਿਕ ਪਾਬੰਦੀਆਂ ਕਾਰਨ ਰੂਸੀ ਅਰਥਵਿਵਸਥਾ ਨੂੰ ਹੋਏ ਨੁਕਸਾਨ ਦੀ ਵੀ ਜਾਣਕਾਰੀ ਨਹੀਂ ਹੈ।

ਧਰ ਦੂਸਰੇ ਪਾਸੇ ਯੂਐਸ ਦੇ ਰਾਸ਼ਟਰਪਤੀ ਜੋ ਬਾਇਡਨ ਨੇੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮਿਰ ਜ਼ੇਲੇਨਸਕੀ ਨਾਲ ਗੱਲ ਕੀਤੀ।

ਬਾਇਡਨ ਨੇ ਯੂਕਰੇਨ ਦੀ ਮਦਦ ਲਈ 500 ਮਿਲੀਅਨ ਡਾਲਰ ਦੀ ਵਾਧੂ ਸਹਾਇਤਾ ਦਾ ਵਾਅਦਾ ਕੀਤਾ ਸੀ।

ਵ੍ਹਾਈਟ ਹਾਊਸ ਦੇ ਦਫਤਰ ਮੁਤਾਬਕ ਬਾਇਡਨ ਨੇ ਰੂਸ-ਯੂਕਰੇਨ ਸੰਕਟ ਦੀ ਸਥਿਤੀ ‘ਚ ਯੂਕਰੇਨ ਲਈ ਅਮਰੀਕਾ ਦੇ ਸਮਰਥਨ ‘ਤੇ ਚਰਚਾ ਕੀਤੀ।

Spread the love