ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਦੇਸ਼ ਰੂਸ ਖਿਲਾਫ ਅਮਰੀਕੀ ਪਾਬੰਦੀਆਂ ਨੂੰ ਬਾਈਪਾਸ ਕਰਦੇ ਹਨ, ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ।

ਅਮਰੀਕਾ ਦੇ ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਦਲੀਪ ਸਿੰਘ ਨੇ ਆਪਣੀ ਭਾਰਤ ਫੇਰੀ ਦੌਰਾਨ ਇੱਕ ਮੀਡੀਆ ਬ੍ਰੀਫਿੰਗ ਵਿੱਚ ਕਿਹਾ – ਕੋਈ ਵੀ ਵਿਸ਼ਵਾਸ ਨਹੀਂ ਕਰੇਗਾ ਕਿ ਜੇਕਰ ਚੀਨ ਐਲਏਸੀ ਦੀ ਉਲੰਘਣਾ ਕਰਦਾ ਹੈ, ਤਾਂ ਰੂਸ ਭਾਰਤ ਦੀ ਮਦਦ ਲਈ ਦੌੜੇਗਾ।

ਦਲੀਪ ਨੇ ਕਿਹਾ ਕਿ ਭਾਰਤ ਦਾ ਰੂਸ ਤੋਂ ਊਰਜਾ ਖਰੀਦਣਾ ਫਿਲਹਾਲ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਭਾਰਤ ਰੂਸ ‘ਤੇ ਨਿਰਭਰਤਾ ਘੱਟ ਕਰੇ।ਰੂਸ ਖ਼ਿਲਾਫ਼ ਅਮਰੀਕੀ ਪਾਬੰਦੀਆਂ ਦੀ ਤਿਆਰੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦਲੀਪ ਸਿੰਘ ਦੋ ਦਿਨਾਂ ਦੌਰੇ ’ਤੇ ਬੁੱਧਵਾਰ ਨੂੰ ਨਵੀਂ ਦਿੱਲੀ ਪੁੱਜੇ।

Spread the love