ਚੀਨ ‘ਚ ਕਰੋਨਾ ਦੀ ਰਫਤਾਰ ਵਧੀ ਹੈ। ਪਿਛਲੇ 24 ਘੰਟਿਆਂ ਵਿੱਚ ਇੱਥੇ 13 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।
ਚੀਨ ‘ਚ 2 ਸਾਲ ਬਾਅਦ ਕਰੋਨਾ ਦੇ ਇੰਨੇ ਮਾਮਲੇ ਸਾਹਮਣੇ ਆਏ ਹਨ।
ਰਾਸ਼ਟਰੀ ਸਿਹਤ ਕਮਿਸ਼ਨ ਨੇ ਕਿਹਾ ਕਿ ਸਕਾਰਾਤਮਕ ਮਾਮਲਿਆਂ ਵਿੱਚ 11,691 ਮਰੀਜ਼ਾਂ ਵਿੱਚ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ।
ਵੇਂ ਵੇਰੀਐਂਟ ਨੂੰ ਦੇਸ਼ ‘ਚ ਕਰੋਨਾ ਦੇ ਨਵੇਂ ਮਾਮਲਿਆਂ ‘ਚ ਤੇਜ਼ੀ ਨਾਲ ਵਾਧੇ ਦਾ ਕਾਰਨ ਮੰਨਿਆ ਜਾ ਰਿਹਾ ਹੈ।
ਵਾਇਰਸ ਦਾ ਨਵਾਂ ਰੂਪ ਸ਼ੰਘਾਈ ਤੋਂ 70 ਕਿਲੋਮੀਟਰ ਦੂਰ ਪਾਇਆ ਗਿਆ ਹੈ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਨਵਾਂ ਵੇਰੀਐਂਟ ਚੀਨ ‘ਚ ਫੈਲੇ ਕੋਰੋਨਾ ਵਾਇਰਸ ਨਾਲ ਮੇਲ ਨਹੀਂ ਖਾਂਦਾ।
ਚੀਨ ਦੇ ਵਿੱਤੀ ਕੇਂਦਰ ਸ਼ੰਘਾਈ ਵਿੱਚ ਕੋਰੋਨਾ ਦੇ 8,000 ਕੇਸ ਪਾਏ ਗਏ ਹਨ।
ਤਾਲਾਬੰਦੀ ਕਾਰਨ ਟਰੱਕਿੰਗ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਸ਼ਹਿਰ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਵਿਘਨ ਪੈ ਰਿਹਾ ਹੈ।