ਆਰਥਿਕ ਮੰਦੀ ਨਾਲ ਜੂਝ ਰਹੇ ਸ਼੍ਰੀ ਲੰਕਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।

ਰਾਸ਼ਟਰਪਤੀ ਗੋਟਬਾਇਆ ਰਾਜਪਕਸੇ ਨੇ ਆਪਣੇ ਭਰਾ ਬੇਸਿਲ ਰਾਜਪਕਸੇ ਨੂੰ ਵਿੱਤੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਵਿਰੋਧੀ ਧਿਰ ਨੂੰ ਸਾਂਝੀ ਸਰਕਾਰ ਬਣਾਉਣ ਦੀ ਪੇਸ਼ਕਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਾਰਲੀਮੈਂਟ ‘ਚ ਸਾਰੇ ਦਲ ਕੈਬਨਿਟ ਅਹੁਦਿਆਂ ਨੂੰ ਸਵੀਕਾਰ ਕਰਨ ਤੇ ਦੇਸ਼ ਦੀ ਹਾਲਤ ਨੂੰ ਸੁਧਾਰਨ ਲਈ ਅੱਗੇ ਆਉਣ।

ਇਸ ਤੋਂ ਪਹਿਲਾਂ ਬੀਤੀ ਰਾਤ ਸ੍ਰੀਲੰਕਾ ਵਿਚ ਐਮਰਜੈਂਸੀ ਦੌਰਾਨ ਪੂਰੀ ਕੈਬਨਿਟ ਨੇ ਅਸਤੀਫਾ ਦੇ ਦਿੱਤਾ ਸੀ।

ਪ੍ਰਧਾਨ ਮੰਤਰੀ ਦੇ ਲੜਕੇ ਨੇ ਵੀ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਦੇਸ਼ ਦੇ ਸਿੱਖਿਆ ਮੰਤਰੀ ਦਿਨਸ਼ ਗੁਣਵਰਧਨੇ ਨੇ ਦੱਸਿਆ ਕਿ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਛੱਡ ਕੇ ਸਾਰੇ 26 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ।

ਉਧਰ ਦੂਸਰੇ ਪਾਸੇ ਲੋਕ ਲਗਾਤਾਰ ਸਰਕਾਰ ਦਾ ਵਿਰੋਧ ਕਰਦੇ ਆ ਰਹੇ ਨੇ।

ਕੁਝ ਦਿਨ ਪਹਿਲਾਂ ਲੋਕਾਂ ਨੇ ਰਾਸ਼ਟਰਪਤੀ ਦਾ ਨਿਵਾਸ ਸਥਾਨ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤਾ ਸੀ।

Spread the love