ਅਵਿਸ਼ਵਾਸ ਪ੍ਰਸਤਾਵ ਅਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ ਹੈ।

ਇਸ ਦੌਰਾਨ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ 3 ਮਹੀਨਿਆਂ ਦੇ ਅੰਦਰ ਚੋਣਾਂ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਅਨੁਸਾਰ, ਹਾਲੀਆ ਹੱਦਬੰਦੀ ਤੋਂ ਬਾਅਦ, ਦੇਸ਼ ਵਿੱਚ ਆਮ ਚੋਣਾਂ ਕਰਵਾਉਣ ਲਈ ਘੱਟੋ-ਘੱਟ 6 ਮਹੀਨਿਆਂ ਦਾ ਸਮਾਂ ਚਾਹੀਦਾ ਹੈ।

ਉਧਰ ਦੂਸਰੇ ਪਾਸੇ ਪਾਕਿਸਤਾਨ ‘ਚ ਸਿਆਸੀ ਉਥਲ-ਪੁਥਲ ਦਰਮਿਆਨ ਕਾਰਜਕਾਰੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿ ਦੇ ਸਰਕਾਰੀ ਟੀ. ਵੀ. ਨਿਊਜ਼ ਚੈਨਲ ਰਾਹੀਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

ਇਸ ਦੌਰਾਨ ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਉਨ੍ਹਾਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ, ਫਿਰ ਇਹ ਲੋਕ ਸੁਪਰੀਮ ਕੋਰਟ ਕਿਉਂ ਚਲੇ ਗਏ।

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ੱਕ ਉਹ ਚੋਣ ਹਾਰ ਜਾਣ, ਪਰ ਹੁਣ ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਟਿਕਟ ਦੇਣਗੇ ਜੋ ਅਸਲੀਅਤ ‘ਚ ਦੇਸ਼ ਬਾਰੇ ਸੋਚਦੇ ਹਨ।

ਇਮਰਾਨ ਖ਼ਾਨ ਨੇ ਕਿਹਾ ਕਿ ਉਹ ਉਮੀਦਵਾਰਾਂ ਦੀ ਇੰਟਰਵਿਊ ਖ਼ੁਦ ਲੈਣਗੇ।

ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸ਼ੁਰੂਆਤ ‘ਚ ਉਨ੍ਹਾਂ ਨੂੰ ਚੋਣ ਲੜਨ ਲਈ ਬਹੁਤੀ ਸਮਝ ਨਹੀਂ ਸੀ, ਜਦਕਿ ਹੁਣ ਕਾਫ਼ੀ ਤਜਰਬਾ ਮਿਲ ਗਿਆ ਹੈ ਤੇ ਹੁਣ ਉਹ ਇਸ ਦੀਆਂ ਸਭ ਬਰੀਕੀਆਂ ਜਾਣਦੇ ਹਨ ਅਤੇ ਪੂਰੀ ਤਿਆਰੀ ਨਾਲ ਮੈਦਾਨ ‘ਚ ਉੱਤਰਨਗੇ।

Spread the love