ਗਰਮੀ ਨੇ ਕੱਢੇ ਵੱਟ , ਅਪ੍ਰੈਲ ਮਹੀਨੇ ‘ਚ 43 ਡਿਗਰੀ ‘ਤੇ ਪੁਜਿਆ ਤਾਪਮਾਨ ਇਸ ਵਾਰ ਪੰਜਾਬ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਦੇ ਵੱਖ – ਵੱਖ ਜ਼ਿਲ੍ਹਿਆਂ ਵਿੱਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਇੰਡੀਆ ਮੈਟਰੋਲਾਜੀਕਲ ਸੈਂਟਰ ਚੰਡੀਗੜ੍ਹ ਦੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਦਿਨਾਂ ਤੱਕ ਪੰਜਾਬ ਵਿਚ ਗਰਮੀ ਦਾ ਕਹਿਰ ਵੱਧ ਸਕਦਾ ਹੈ ।

Spread the love