ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਨੇ ਤਾਂ ਪਹਿਲਾਂ ਹੀ ਲੋਕਾਂ ਦੇ ਨੱਕ ਵਿੱਚ ਦਮ ਕੀਤਾ ਹੋਇਆ ਸੀ ਅਤੇ ਹੁਣ ਮੁੜ ਤੋਂ ਇਹਨਾਂ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ 16 ਦਿਨਾਂ ਵਿੱਚ ਕੁੱਲ 10 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੇ ਗਏ ਨੋਟਿਸ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 104.61 ਰੁਪਏ ਤੋਂ ਵਧ ਕੇ ਹੁਣ 105.41 ਰੁਪਏ, ਜਦਕਿ ਡੀਜ਼ਲ ਦੀ ਕੀਮਤ 95.87 ਰੁਪਏ ਤੋਂ ਵੱਧ ਕੇ 96.67 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

Spread the love