ਸੀ.ਐਮ. ਭਗਵੰਤ ਸਿੰਘ ਮਾਨ ਨੇ ਅੱਜ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਮੁਲਾਕਾਤ ਦੌਰਾਨ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਫਲਾਈਟਾਂ ਦੀ ਮੰਗ ਕੀਤੀ। ਮਾਨ ਨੇ ਕੈਰੋਲੀਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦਾ ਆਉਣਾ-ਜਾਣਾ ਭਾਰੀ ਮਾਤਰਾ ਵਿੱਚ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਬੋਇੰਗ 777 ਵਰਗੇ ਜਹਾਜ਼ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈਆਈਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਕੌਮਾਂਤਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਉਪਲੱਬਧ ਹੈ। ਕੈਰੋਲੀਨ ਰੋਵੇਟ ਨੇ ਵਿਸ਼ਵਾਸ ਦਵਾਇਆ ਹੈ ਕਿ ਉਹ ਉਡਾਨਾਂ ਸ਼ੁਰੂ ਕਰਨ ਦਾ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ।

Spread the love