ਪ੍ਰਤਾਪ ਸਿੰਘ ਬਾਜਵਾ ਨੇ ਬੀ.ਡੀ.ਪੀ.ਓ. ਦਫ਼ਤਰ ਵਿੱਚ ਬਲਾਕ ਕਾਹਨੂੰਵਾਨ ਦੇ ਪੰਚਾਂ ਸਰਪੰਚਾਂ ਆਮ ਲੋਕਾਂ ਦੇ ਮਸਲੇ ਸੁਣਨ ਲਈ ਖੁੱਲ੍ਹਾ ਦਰਬਾਰ ਲਗਾਇਆ। ਇਸ ਮੌਕੇ ਉਨ੍ਹਾਂ ਨੇ ਵੱਖ – ਵੱਖ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਕਰਨ ਲਈ ਨਿਰਦੇਸ਼ ਦਿੱਤੇ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਅਤੇ ਭਗਵੰਤ ਮਾਨ ਵੱਲੋਂ ਸਰਕਾਰ ਦੇ ਵੱਲੋਂ ਵੱਡੇ ਵਾਅਦੇ ਕੀਤੇ ਸੀ। ਜਿਸ ਵਿੱਚ ਸਭ ਤੋਂ ਵੱਡੀ ਗਾਰੰਟੀ ਬਿਜਲੀ ਦੀ 300 ਯੂਨਿਟ ਮੁਫ਼ਤ ਸਪਲਾਈ ਦੀ ਸੀ ਜਦਕਿ ਅੱਜ 1 ਮਹੀਨਾ ਬੀਤ ਜਾਣ ਦੇ ਬਾਵਜੂਦ ਮਾਨ ਸਰਕਾਰ ਬਿਜਲੀ ਦੀ ਸਪਲਾਈ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕੀ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਇਹ ਬਿਆਨ ਆਨ ਰਿਕਾਰਡ ਹੈ ਕਿ 24 ਘੰਟਿਆਂ ਦੇ ਵਿੱਚ ਬਰਗਾੜੀ ਮਾਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਪਰ ਅਜੇ ਤੱਕ ਉਸ ਬਾਰੇ ਵੀ ਸਰਕਾਰ ਕੁਝ ਨਹੀਂ ਕਰ ਸਕੀ। ਇਸ ਤੋਂ ਇਲਾਵਾ ਪੰਜਾਬ ਵਿੱਚ ਦਿਨ ਬ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਵੀ ਪੰਜਾਬੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਥਾਣਿਆਂ ਵਿੱਚ ਪੁਲੀਸ ਦੀ ਗਿਣਤੀ ਵਧਾਉਣ ਲਈ ਪੁਲੀਸ ਦੀ ਭਰਤੀ ਕੀਤੀ ਜਾਵੇ।ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਠਾਕੁਰ ਬਲਰਾਜ ਸਿੰਘ ਚੇਅਰਮੈਨ ਠਾਕੁਰ ਕੁਲਵੰਤ ਸਿੰਘ ਸਰਪੰਚ ਆਫ਼ਤਾਬ ਸਿੰਘ ਸਰਪੰਚ ਸੁਖਦੇਵ ਸਿੰਘ ਛਿੱਛਰਾ ਵੀ ਸਨ।

Spread the love