ਰੂਸ ਅਤੇ ਯੂਕਰੇਨ ਯੁੱਧ ਦੌਰਾਨ ਆਮ ਲੋਕਾਂ ਦੀਆਂ ਹੋ ਰਹੀਆਂ ਮੌਤਾਂ ਦੇ ਵਿਰੁੱਧ ਸੰਯੁਕਤ ਰਾਸ਼ਟਰ ਵਲੋਂ ਰੂਸ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮੀਡਿਆ ਰਿਪੋਰਟਾਂ ਅਨੁਸਾਰਸੰਯੁਕਤ ਰਾਸ਼ਟਰ ਮਹਾਸਭਾ ਅੱਜ ਇਸ ਗੱਲ ‘ਤੇ ਵੋਟਿੰਗ ਕਰੇਗੀ ਕਿ ਕੀ ਰੂਸ ਨੂੰ ਸੰਯੁਕਤ ਰਾਸ਼ਟਰ ਦੀ ਮੁੱਖ ਮਨੁੱਖੀ ਅਧਿਕਾਰ ਸੰਸਥਾ ਤੋਂ ਬਾਹਰ ਕਰਨਾ ਹੈ ਜਾਂ ਨਹੀਂ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਲਿੰਡਾ ਥਾਮਸ-ਗ੍ਰੀਨਫੀਲਡ ਨੇ ਯੂਕਰੇਨ ਦੀ ਰਾਜਧਾਨੀ ਕੀਵ ਦੇ ਉਪਨਗਰ ਬੁਚਾ ਤੋਂ ਨਾਗਰਿਕ ਲਾਸ਼ਾਂ ਦੀਆਂ ਭਿਆਨਕ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਰੂਸ ਨੂੰ 47 ਮੈਂਬਰੀ ਮਨੁੱਖੀ ਅਧਿਕਾਰ ਪਰਿਸ਼ਦ ਤੋਂ ਹਟਾਉਣ ਦੀ ਮੰਗ ਕੀਤੀ ਹੈ।

Spread the love