ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਐੱਨ.ਆਰ.ਆਈਜ਼ ਪੰਜਾਬੀਆਂ ਨੂੰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਹਨਾਂ ਨੇ ਅੱਜ ਪਰਵਾਸੀ ਭਾਰਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਐੱਨ.ਆਰ.ਆਈਜ਼ ਨੂੰ ਆਪਣੀ ਮਾਤ ਭੂਮੀ ਦੇ ਸੁਧਾਰ ਅਤੇ ਖ਼ੁਸਹਾਲੀ ਲਈ ਖਾਸ ਫਰਜ ਨਿਭਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ‘ਚ ਪੰਜਾਬ ਸਰਕਾਰ ਵੱਲੋਂ ਪੂਰੀ ਮਦਦ ਜਾਵੇਗੀ।ਨਾਲ ਹੀ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ 2 ਹਫ਼ਤਿਆਂ ਵਿੱਚ ਐੱਨ.ਆਰ.ਆਈ ਨੀਤੀ ਦਾ ਖਰੜਾ ਪੇਸ਼ ਕੀਤਾ ਜਾਵੇ। ਇਸ ਨੂੰ ਮੁੱਖ ਮੰਤਰੀ ਨਾਲ ਵਿਚਾਰਨ ਪਿੱਛੋਂ ਪ੍ਰਵਾਨਗੀ ਦਿੱਤੀ ਜਾਵੇਗੀ। ਮੰਤਰੀ ਨੇ ਇਹ ਵੀ ਕਿਹਾ ਕਿ ਐੱਨ.ਆਰ.ਆਈ ਭਾਰਤੀਆਂ ਦੀ ਭਲਾਈ ਲਈ ਤਰਕਸੰਗਤ ਨੀਤੀ ਤਿਆਰ ਕੀਤੀ ਜਾਵੇ। ਮੰਤਰੀ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਜ਼ਿਆਦਾਤਰ ਸਾਡੇ ਪੰਜਾਬੀ ਆਪਣੇ ਜੱਦੀ ਪਿੰਡਾਂ ਦੀ ਬਿਹਤਰੀ ਲਈ ਵੱਡੇ ਯੋਗਦਾਨ ਪਾਉਣਾ ਚਾਹੁੰਦੇ ਹਨ। ਸਿਹਤ, ਖੇਡਾਂ, ਸਿੱਖਿਆ ਦੇ ਖੇਤਰਾਂ ਅਤੇ ਪਿੰਡਾਂ ਦੇ ਛੱਪੜਾਂ ਦੀ ਨੁਹਾਰ ਬਦਲਣ ਵਿੱਚ ਪਰਵਾਸੀ ਭਾਰਤੀਆਂ ਦੇ ਸਹਿਯੋਗ ਤੇ ਯੋਗਦਾਨ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਸਾਰੀਆਂ ਰੁਕਾਵਟਾਂ ਦੂਰ ਕਰੇਗੀ।

Spread the love