ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਆਰਥਿਕ ਸਲਾਹਕਾਰ ਨੇ ਕਿਹਾ ਹੈ ਕਿ ਯੂਕਰੇਨ ‘ਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਭਾਰਤ ਨੂੰ ਰੂਸ ਨਾਲ ਬਹੁਤ ਨਜ਼ਦੀਕੀ ਭਾਈਵਾਲੀ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਬੀ.ਬੀ.ਸੀ. ਦੀ ਰਿਪੋਰਟ ਅਨੁਸਾਰ ਵ੍ਹਾਈਟ ਹਾਊਸ ਦੀ ਰਾਸ਼ਟਰੀ ਆਰਥਿਕ ਪਰਿਸ਼ਦ ਦੇ ਡਾਇਰੈਕਟਰ ਬ੍ਰਾਇਨ ਡੀਜ਼ ਨੇ ਰਿਪੋਰਟਰਾਂ ਨੂੰ ਕਿਹਾ, ‘ਭਾਰਤ ਸਰਕਾਰ ਨੂੰ ਸਾਡਾ ਸੰਦੇਸ਼ ਹੈ ਕਿ ਰੂਸ ਦੇ ਨਾਲ ਵਧੇਰੇ ਸਪੱਸ਼ਟ ਰਣਨੀਤਕ ਗੱਠਜੋੜ ਵਿੱਚ ਜਾਣ ਦੀ ਕੀਮਤ ਅਤੇ ਨਤੀਜੇ ਭੁਗਤਨੇ ਪੈ ਸਕਦੇ ਹਨ।’

Spread the love