ਪਾਕਿਸਤਾਨ ਦੀ ਸਿਖਰਲੀ ਅਦਾਲਤ ਨੇ ਇਮਰਾਨ ਖਾਨ ਨੂੰ ਵੱਡਾ ਝਟਕਾ ਦਿੱੱਤਾ ਹੈ।

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿਲਾਫ਼ ਪੇੇਸ਼ ਬੇਭਰੋਸਗੀ ਮਤੇ ਨੂੰ ਮਨਸੂਖ ਕਰਨ ਵਾਲੇ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਵਿਵਾਦਿਤ ਫੈਸਲੇ ਨੂੰ ‘ਗੈਰਸੰਵਿਧਾਨਕ’ ਕਰਾਰ ਦਿੰਦਿਆਂ ਕੌਮੀ ਅਸੈਂਬਲੀ ਨੂੰ ਬਹਾਲ ਕਰ ਦਿੱਤਾ ਹੈ।

ਹੁਣ ਇਮਰਾਨ ਖਾਨ ਦੀਆਂ ਮੁਸ਼ਕਲਾਂ ਮੁੜ ਵਧ ਗਈਆਂ ਹਨ ਕਿਉਂਕਿ ਇਮਰਾਨ ਨੂੰ ਹੁਣ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਾ ਪਏਗਾ, ਜਿਸ ’ਤੇ ਹੁਣ 9 ਅਪਰੈਲ ਨੂੰ ਵੋਟਿੰਗ ਹੋਵੇਗੀ।

ਇਸ ਵੋਟਿੰਗ ‘ਚ ਇਮਰਾਨ ਖਾਨ ਜੇਕਰ ਬਹੁਮਤ ਸਾਬਤ ਕਰਨ ਵਿੱਚ ਨਾਕਾਮ ਹਨ ਤਾਂ ਦੇਸ਼ ‘ਚ ਨਵਾਂ ਪ੍ਰਧਾਨ ਮੰਤਰੀ ਚੁਣਿਆ ਜਾਵੇਗਾ।

ਉਧਰ ਸਿਖਰਲੀ ਅਦਾਲਤ ਨੇ ਇਮਰਾਨ ਵੱਲੋਂ ਰਾਸ਼ਟਰਪਤੀ ਆਰਿਫ਼ ਅਲਵੀ ਨੂੰ ਕੌਮੀ ਅਸੈਂਬਲੀ ਭੰਗ ਕਰਨ ਦੇ ਦਿੱਤੇ ਮਸ਼ਵਰੇ ਨੂੰ ਵੀ ਗੈਰਸੰਵਿਧਾਨਕ ਐਲਾਨ ਦਿੱਤਾ।

Spread the love