ਨਿਊਯਾਰਕ ‘ਚ ਦੋ ਬੰਦਿਆਂ ਵਿਚਾਲੇ ਹੋਈ ਗੋਲੀਬਾਰੀ ‘ਚ ਇਕ ਲੜਕੀ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ।

ਨਿਊਯਾਰਕ ਪੁਲਿਸ ਮੁਖੀ ਅਨੁਸਾਰ, ਬ੍ਰੌਂਕਸ ਹਾਈ ਸਕੂਲ ਦੇ ਤਿੰਨ ਵਿਦਿਆਰਥੀਆ ਪਣੇ ਘਰ ਜਾ ਰਹੇ ਸਨ, ਜਦੋਂ ਸੜਕ ਦੇ ਦੂਜੇ ਪਾਸੇ ਦੋ ਆਦਮੀਆਂ ਨੇ ਬਹਿਸ ਸ਼ੁਰੂ ਕਰ ਦਿੱਤੀ।ਗੋਲੀਬਾਰੀ ਵਿੱਚ ਤਿੰਨੋਂ ਵਿਦਿਆਰਥੀ ਜ਼ਖ਼ਮੀ ਹੋ ਗਏ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਇੱਕ 16 ਸਾਲਾ ਲੜਕੀ ਦੀ ਮੌਤ ਹੋ ਗਈ ਹੈ, ਜਦਕਿ ਉਸ ਦੇ ਦੋ ਸਾਥੀਆਂ ਦਾ ਇਲਾਜ ਚੱਲ ਰਿਹਾ ਹੈ।

ਫਿਲਹਾਲ ਦੋਵਾਂ ਦੀ ਹਾਲਤ ਸਥਿਰ ਹੈ।ਪੁਲਸ ਮੁਖੀ ਨੇ ਕਿਹਾ ਕਿ ਅਜੇ ਤੱਕ ਇਸ ਮਾਮਲੇ ‘ਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

ਸੀਸੀਟੀਵੀ ਫੁਟੇਜ ਦੀ ਜਾਂਚ ਜਾਰੀ ਹੈ।ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਮੁਤਾਬਕ ਕੋਰੋਨਾ ਮਹਾਮਾਰੀ ਤੋਂ ਬਾਅਦ ਸ਼ਹਿਰ ਦੀਆਂ ਅਪਰਾਧਿਕ ਘਟਨਾਵਾਂ ਤੇਜ਼ੀ ਨਾਲ ਵਧੀਆਂ ਹਨ।

Spread the love