ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅੱਤਵਾਦੀ ਫੰਡਿੰਗ ਦੇ ਦੋ ਮਾਮਲਿਆਂ ਵਿਚ 32 ਸਾਲ ਦੀ ਸਜ਼ਾ ਸੁਣਾਈ।

ਅਦਾਲਤ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਦੇ ਜੱਜ ਏਜਾਜ਼ ਅਹਿਮਦ ਭੁੱਟਰ ਨੇ ਸਈਦ ਨੂੰ ਪੰਜਾਬ ਪੁਲਿਸ ਦੇ ਅੱਤਵਾਦ ਵਿਰੋਧੀ ਵਿਭਾਗ ਦੁਆਰਾ ਦਰਜ ਕੀਤੀਆਂ ਦੋ ਐਫਆਈਆਰਜ਼ ਵਿੱਚ 32 ਸਾਲ ਦੀ ਸਜ਼ਾ ਸੁਣਾਈ ਹੈ। ਕੇਸ ਨੰਬਰ 21/19 ਅਤੇ 99/21 ਵਿੱਚ ਹਾਫਿਜ਼ ਨੂੰ ਕ੍ਰਮਵਾਰ 15.5 ਸਾਲ ਅਤੇ 16.5 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਇੰਨਾ ਹੀ ਨਹੀਂ ਅਦਾਲਤ ਨੇ ਉਸ ‘ਤੇ 3.40 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਅਦਾਲਤ ਦਾ ਇਹ ਫੈਸਲਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਦੇਸ਼ ‘ਚ ਸਿਆਸੀ ਸੰਕਟ ਡੂੰਘਾ ਹੋ ਗਿਆ ਹੈ।

Spread the love