ਆਜ਼ਾਦੀ ਮਹਾਂਉਤਸਵ ਤਹਿਤ 18 ਤੋਂ 22 ਅਪ੍ਰੈਲ ਤੱਕ ਲੱਗੇਗਾ ਸਿਹਤ ਮੇਲਾ —ਡਿਪਟੀ ਕਮਿਸ਼ਨਰ

ਜੀਵਨ ਕ੍ਰਾਂਤੀ
ਮਾਨਸਾ:- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਜ਼ਾਦੀ ਕਾ ਮਹਾਂਉਤਸਵ ਤਹਿਤ 18 ਅਪ੍ਰੈਲ ਤੋਂ 22 ਅਪ੍ਰੈਲ 2022 ਤੱਕ ਬਲਾਕ ਪੱਧਰ *ਤੇ ਸਿਹਤ ਮੇਲੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਮਾਨਸਾ ਵਿਚ 18 ਅਪ੍ਰੈਲ ਨੂੰ ਕਮਿਊਨਟੀ ਸਿਹਤ ਕੇਂਦਰ ਖਿਆਲਾ ਕਲਾਂ, 20 ਅਪ੍ਰੈਲ ਨੂੰ ਸਬ ਡਵੀਜ਼ਨ ਹਸਪਤਾਲ ਸਰਦੂਲਗੜ੍ਹ, 22 ਅਪ੍ਰੈਲ ਨੂੰ ਸਬ ਡਵੀਜ਼ਨ ਹਸਪਤਾਲ ਬੁਢਲਾਡਾ ਵਿਖੇ ਇਹ ਮੇਲੇ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਿਹਤ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਮੇਲਿਆਂ ਵਿਚ ਐਲੋਪੈਥਿਕ, ਆਯੁਰਵੈਦਿਕ ਅਤੇ ਹੋਮਿਓਪੈਥਿਕ ਦੇ ਮਾਹਰ ਡਾਕਟਰਾਂ ਵੱਲੋਂ ਮਰੀਜਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ, ਮੁਫ਼ਤ ਲੈਬਾਰਟਰੀ ਚੈਕਅੱਪ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਯੋਗ ਵਿਅਕਤੀਆਂ ਦੇ ਕਾਰਡ ਵੀ ਬਣਾਏ ਜਾਣਗੇ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਵੱਖ ਵੱਖ ਤਰੀਕਿਆਂ ਨਾਲ ਨੁਮਾਇਸ਼ ਲਗਾ ਕੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਇਸ ਪ੍ਰੋਗਰਾਮ ਤਹਿਤ ਸ਼ੂਗਰ, ਹਾਈਪਰਟੈਂਸ਼ਨ, ਟੀਬੀ,ਮੂੰਹ ਦੇ ਕੈਂਸਰ ਦੀਆਂ ਬਿਮਾਰੀਆਂ ਅਤੇ ਚਿੱਟੇ ਮੋਤੀਏ ਦੇ ਮਰੀਜ਼ਾਂ ਦੀ ਸਕਰੀਨਿੰਗ ਵਿਸ਼ੇਸ਼ ਤੌਰ ‘ਤੇ ਕੀਤੀ ਜਾਵੇਗੀ। ਅੱਖ, ਕੰਨ, ਨੱਕ ਅਤੇ ਗਲੇ ਦੇ ਮਾਹਿਰ ਡਾਕਟਰ, ਹੱਡੀਆਂ ਦੇ ਮਾਹਰ ਡਾਕਟਰ ਅਤੇ ਔਰਤਾਂ ਦੇ ਮਾਹਰ ਡਾਕਟਰਾਂ ਵੱਲੋਂ ਸਬਧੰਤ ਮਰੀਜ਼ਾਂ ਦਾ ਚੈੱਕਅੱਪ ਕੀਤਾ ਜਾਵੇਗਾ।




Spread the love