ਜੀਵਨ ਸਿੰਘ ਕ੍ਰਾਂਤੀ

ਮਾਨਸਾ ਵਿਖੇ ਮਗਨਰੇਗਾ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ, ਪੰਜ ਏਕੜ ਵਾਲੇ ਕਿਸਾਨਾਂ ਨੂੰ ਅਪਣੇ ਖੇਤ ਅੰਦਰ ਕੰਮ ਕਰਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ਕਰਨ, ਪਿੰਡਾਂ ਦੀ ਤਾਕਤ ਮਜਬੂਤ ਕਰਨ ਲਈ ਗਰਾਮ ਸਭਾ ਦੀ ਮਹੱਤਤਾ ਸਬੰਧੀ ਸਿਖਿਅਤ ਕਰਨ ਲਈ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉੱਘੇ ਪੱਤਰਕਾਰ ਹਮੀਰ ਸਿੰਘ , ਗੁਰਮੀਤ ਸਿੰਘ ਥੂਹੀ, ਕਰਨੈਲ ਸਿੰਘ ਜਖੇਪਲ,ਰਾਜ ਕੁਮਾਰ ਕਨਸੂਹਾ,ਸੁਨੀਤਾ ਰਾਣੀ ਕੈਦੂਪੁਰ, ਗੁਰਮੇਲ ਸਿੰਘ ਅੱਕਾਵਾਲੀ, ਵਿਸਾਖਾ ਸਿੰਘ ਬੋਹਾ,ਮਾਸਟਰ ਕ੍ਰਿਸ਼ਨ ਰੰਘੜਿਆਲ,ਜੋਤੀ ਅਲੀਸ਼ੇਰ ਖੁਰਦ,ਸ਼ਿੰਦਰ ਕੌਰ ਸਾਧੂਵਾਲਾ ਅਤੇ ਡਾਕਟਰ ਬਿੱਕਰਜੀਤ ਸਾਧੂਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਕਰੀਬਨ 17 ਸਾਲ ਪਹਿਲਾਂ ਮਗਨਰੇਗਾ ਕਾਨੂੰਨ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ ਦੇਣ ਦਾ ਕਾਨੂੰਨ ਬਣਾਇਆ ਅਤੇ 2013 ਅੰਦਰ 5 ਏਕੜ ਤੱਕ ਦੇ ਕਿਸਾਨਾਂ ਨੂੰ ਅਪਣੇ ਖੇਤ ਅੰਦਰ ਕੰਮ ਕਰਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ਕਰਨ ਲਈ ਕਾਨੂੰਨ ਵਿੱਚ ਵਾਧਾ ਦਰਜ ਕੀਤਾ ਗਿਆ ਪਰੰਤੂ ਆਮ ਤੌਰ ਤੇ ਸਾਲ ਅੰਦਰ 100 ਦਿਨ ਦਾ ਰੋਜ਼ਗਾਰ ਕਿਤੇ ਵੀ ਹਾਸਲ ਨਹੀਂ ਹੋਇਆ ਅਤੇ ਕੀਤੇ ਕੰਮ ਦੀ ਦਿਹਾੜੀ ਹਰ ਥਾਂ ਘੱਟ ਦਿੱਤੀ ਜਾ ਰਹੀ ਜਿਸ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਅਤੇ ਪੰਜਾਬ ਅੰਦਰ 5 ਏਕੜ ਤੱਕ ਦੇ ਕਿਸਾਨਾਂ ਦੇ ਜਾਬ ਕਾਰਡ ਵੀ ਨਹੀਂ ਬਣਾਏ ਜਾਂਦੇ।ਮੰਗ ਅਧਾਰਿਤ ਲਿਖਤੀ ਤੌਰ ਤੇ ਕੰਮ ਲੈਣ,ਕੰਮ ਤੇ ਜਾਣ ਤੋਂ ਪਹਿਲਾਂ ਨਿਯੁਕਤੀ ਪੱਤਰ ਲੈਣ,ਕੰਮ ਨਾ ਦੇਣ ਦੀ ਸੂਰਤ ਵਿੱਚ ਬੇਰੋਜਗਾਰੀ ਭੱਤਾ ਹਾਸਲ ਕਰਨ ਅਤੇ ਕੰਮ ਦਾ ਮਿਹਨਤਾਨਾ 15 ਦਿਨਾਂ ਅੰਦਰ ਲੈਣ ਅਤੇ ਦੇਰੀ ਹੋਣ ਤੇ ਸਮੇਤ ਵਿਆਜ ਮਿਹਨਤਾਨਾ ਲੈਣ ਜਿਹੇ ਮੁੱਦਿਆਂ ਤੇ ਸਿਖਿਅਤ ਕਰਨ ਲਈ ਸਰਗਰਮੀ ਕੀਤੀ ਜਾ ਰਹੀ ਹੈ। ਮਨਰੇਗਾ ਨੂੰ ਕਾਨੂੰਨ ਦੀ ਭਾਵਨਾ ਅਨੁਸਾਰ ਚਲਾਉਣ ਲਈ ਗਰਾਮ ਸਭਾ ਦੀ ਮਹੱਤਤਾ ਨੂੰ ਸਮਝਣਾ ਬਹੁਤ ਜ਼ਰੂਰੀ ਹੈ।ਕਿਉਂਕਿ ਮਨਰੇਗਾ ਦਾ ਬੱਜਟ ਗਰਾਮ ਸਭਾ ਰਾਹੀਂ ਪਾਸ ਕਰਕੇ ਭੇਜਿਆ ਜਾਂਦਾ ਹੈ ਅਤੇ ਪਿੰਡ ਪੱਧਰ ਤੇ ਵਿਕਾਸ ਦੇ ਪ੍ਰੋਜੈਕਟ ਵੀ ਗਰਾਮ ਸਭਾ ਰਾਹੀਂ ਪਾਸ ਕੀਤੇ ਜਾਂਦੇ ਹਨ।

ਅੱਜ ਦੀ ਕਾਨਫਰੰਸ ਅੰਦਰ ਵਿਸ਼ੇਸ਼ ਤੌਰ ਤੇ ਇੰਟਰਨੈਸ਼ਨਲਿਸਟ ਡੈਮੋਕਰੇਟਿਕ ਪਲੇਟਫਾਰਮ ਦੇ ਆਗੂਆਂ , ਤਰਲੋਚਨ ਸਿੰਘ ਸੂਲਰ ਘਰਾਟ, ਦਰਸ਼ਨ ਸਿੰਘ ਧਨੇਠਾ, ਹੰਸ ਰਾਜ ਭਵਾਨੀਗੜ੍ਹ ਅਤੇ ਤਾਰਾ ਸਿੰਘ ਫੱਗੂਵਾਲਾ,ਦ ਸਿੰਘ ਰੋਗਲਾ ਤੋਂ ਇਲਾਵਾ ਸੋਸ਼ਲਿਸਟ ਪਾਰਟੀ ਦੇ ਸੂਬਾਈ ਆਗੂ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਵਿਸ਼ੇਸ਼ ਹਾਜਰੀ ਲਗਵਾਈ

Spread the love