ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਪਲੇਸਮੈਂਟ ਕੈਂਪ 13 ਅਪ੍ਰੈਲ ਨੂੰ
ਜੀਵਨ ਕ੍ਰਾਂਤੀ

ਮਾਨਸਾ:- ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬਾਇਜਸ ਕੰਪਨੀ ਵੱਲੋਂ 13 ਅਪ੍ਰੈਲ ਨੂੰ ਬਿਜ਼ਨਸ ਡਿਵੈਲਪਮੈਂਟ ਐਸੋਸੀਏਟਸ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ। ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਯੋਗਤਾ ਗ੍ਰੈਜੂਏਸ਼ਨ ਜਾਂ ਪੋਸਟ ਗਰੈਜੂਏਸ਼ਨ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨਾਂ ਦੀ ਉਮਰ ਸੀਮਾਂ 22 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਇੰਟਰਵਿਊ ਵਾਲੇ ਦਿਨ ਆਪਣਾ ਬਾਇਓਡਾਟਾ ਲੈ ਕੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨੇੜੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 76968-74147, 94641-78030 ’’ਤੇ ਸੰਪਰਕ ਕੀਤਾ ਜਾ ਸਕਦਾ ਹੈ।




















Spread the love