ਐਸ.ਡੀ.ਐਮ ਵੱਲੋਂ ਦਾਣਾ ਮੰਡੀ ਬੁਢਲਾਡਾ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜੀਵਨ ਕ੍ਰਾਂਤੀ
ਮਾਨਸਾ:-ਸਬ ਡਵੀਜ਼ਨ ਬੁਢਲਾਡਾ ਵਿਖੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਸ.ਡੀ.ਐਮ. ਬੁਢਲਾਡਾ ਸ੍ਰੀ ਕਾਲਾ ਰਾਮ ਕਾਂਸਲ ਨੇ ਅਨਾਜ ਮੰਡੀ ਵਿਖੇ ਪਹੰੁਚ ਕੇ ਖਰੀਦ ਕਾਰਜ਼ਾਂ ਦਾ ਜਾਇਜ਼ਾ ਲਿਆ। ਸ੍ਰੀ ਕਾਲਾ ਰਾਮ ਕਾਂਸਲ ਨੇ ਅਨਾਜ ਮੰਡੀ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਖਰੀਦ ਕਾਰਜ਼ਾਂ ਦੌਰਾਨ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।
ਉਨਾਂ ਕਿਹਾ ਕਿ ਸਮੁੱਚੇ ਸੀਜਨ ਦੌਰਾਨ ਕਿਸਾਨਾਂ ਸਮੇਤ ਹੋਰ ਖਰੀਦ ਕਾਰਜ਼ਾਂ ਨਾਲ ਜੁੜੇ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਨੂੰ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੇ ਮਾਪਦੰਡਾਂ ਅਨੁਸਾਰ ਨਿਰਵਿਘਨ ਢੰਗ ਨਾਲ ਕਣਕ ਦੀ ਖਰੀਦ ਕਰਨ ਦੀ ਹਦਾਇਤ ਕੀਤੀ। ਉਨਾਂ ਖਰੀਦ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਅਤੇ ਲਿਫਟਿੰਗ ਨੂੰ ਸਮੇਂ ਨਾਲ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਮੰਡੀਆਂ ’ਚ ਆਪਣੀ ਫਸਲ ਲੈ ਕੇ ਆਏ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ।
ਸ੍ਰੀ ਕਾਂਸਲ ਨੇ ਕਿਹਾ ਕਿ ਜੇਕਰ ਖਰੀਦ ਦੌਰਾਨ ਕੋਈ ਸਮੱਸਿਆ ਪੇਸ਼ ਆਵੇ, ਤਾਂ ਤੁਰੰਤ ਉਨਾਂ ਦੇ ਧਿਆਨ ’ਚ ਲਿਆਂਦਾ ਜਾਵੇ, ਤਾਂ ਜੋ ਸਮੇਂ ਨਾਲ ਸਮੱਸਿਆ ਦਾ ਨਿਪਟਾਰਾ ਕੀਤਾ ਜਾਵੇ। ਉਨਾਂ ਕਿਹਾ ਕਿ ਹਰੇਕ ਅਧਿਕਾਰੀ ਆਪਸੀ ਤਾਲਮੇਲ ਰੱਖਣਾ ਯਕੀਨੀ ਬਣਾਵੇ ਅਤੇ ਖਰੀਦ ਦੇ ਕਾਰਜ਼ਾਂ ਦੌਰਾਨ ਡਿਊਟੀ ਪ੍ਰਤੀ ਕੋਈ ਅਣਗਹਿਲੀ ਨਾ ਵਰਤੀ ਜਾਵੇ।



Spread the love