ਮਾਨਸਾ:- ਅਗਾਮੀ ਬਰਸਾਤੀ ਮੌਸਮ ਅਤੇ ਗਰਮੀ ਨੂੰ ਦੇਖਦੇ ਹੋਏ ਡੇਂਗੂ, ਮਲੇਰੀਆਂ, ਚਿਕਨਗੁਨੀਆਂ, ਵੈਕਟਰਬੋਰਨ ਬਿਮਾਰੀਆਂ ਦੇ ਬਚਾਅ ਤੋਂ ਜ਼ਿਲਾ ਵਾਸੀਆ ਨੂੰ ਸੁਰੱਖਿਅਤ ਰੱਖਣ ਦੇ ਮੰਤਵ ਤਹਿਤ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਅਤੇ ਹੋਰਨਾਂ ਵਿਭਾਗੀੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਗਲੀ ਮੁਹੱਲੇ ਅੰਦਰ ਡੇਂਗੂ ਦੇ ਲੱਛਣਾਂ ਅਤੇ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵਿਸ਼ੇਸ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਜ਼ਿਲੇ ਅੰਦਰ ਬੀਤੇ ਸਾਲ ਜਿੱਥੇ ਡੇਂਗੂ ਕੇਸ ਪਾਏ ਗਏ ਹੋਣ, ਉਥੇ ਪਹਿਲਕਦਮੀ ਨਾਲ ਸਿਹਤ ਟੀਮਾਂ ਰਾਹੀ ਡੇਂਗੂ ਮੱਛਰਾਂ ਦੀ ਰੋਕਥਾਮ ਲਈ ਸਪਰੇਅ ਕਰਵਾਇਆ ਜਾਵੇ, ਨਾਲ ਹੀ ਹਰੇਕ ਥਾਂ ਸਮੇਂ ਸਮੇਂ ਸਪਰੇਅ ਕਰਨਾ ਅਤਿ ਜਰੂਰੀ ਬਣਾਇਆ ਜਾਵੇ। ਉਨਾਂ ਨਗਰ ਕੌਸਲਾਂ ਦੀ ਹਦੂਦ ਅੰਦਰ ਕਾਰਜ ਸਾਧਕ ਅਫਸਰਾਂ ਅਤੇ ਪਿੰਡ ਪੱਧਰ ’ਤੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਫੋਗਿੰਗ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆ।
ਸ੍ਰੀ ਜਸਪ੍ਰੀਤ ਸਿੰਘ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਸਮੇਂ ਸਮੇਂ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਅਨੁਸਾਰ ਤੁਰੰਤ ਡਾਕਟਰੀ ਸਲਾਹ ਲੈਣ ਨੂੰ ਪਹਿਲ ਦਿੱਤੀ ਜਾਵੇ, ਤਾਂ ਜੋ ਡੇਂਗੂ , ਚਿਕਣਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਖੁਦ ਅਤੇ ਆਪਣੇ ਆਲੇ ਦੁਆਲੇ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨਾਂ ਸਿੱਖਿਆ ਵਿਭਾਗ ਤੋਂ ਆਏ ਅਧਿਕਾਰੀਆਂ ਨੂੰ ਸਵੇਰ ਦੀ ਸਭਾ ਦੌਰਾਨ ਸਕੂਲੀ ਬੱਚਿਆਂ ਨੂੰ ਵੈਕਟਰਬੋਰਨ ਬਿਮਾਰੀਆਂ ਦੇ ਲੱਛਣਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਣ ਲਈ ਕਿਹਾ। ਉਨਾਂ ਕਿਹਾ ਕਿ ਰਾਜ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਅਤੇ ਹਰੇਕ ਲੋੜੀਂਦੀ ਸਹਾਇਤ ਲਈ ਕਾਰਜ਼ਸੀਲ ਹੈ। ਉਨਾਂ ਹੋਰਨਾ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਹਤ ਵਿਭਾਗ ਨਾਲ ਤਾਲਮੇਲ ਰੱਖ ਕੇ ਹੈਲਥ ਐਡਵਾੲਜ਼ਰੀ ਮੁਤਾਬਿਕ ਸਹਿਯੋਗ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਵੱਲੋਂ ਗਰਮੀ ਮੌਸਮ ਦੌਰਾਨ ਚਲਣ ਵਾਲੀ ਗਰਮ ਹਵਾਵਾਂ ਦੇ ਬਚਾਅ ਬਾਰੇ ਜਾਗਰੂਕ ਕਰਦੀ ਸਮਾਲ ਪੋਸਟਰ ਦੇ ਰੂਪ ’ਚ ਸਾਡੇ ‘ਤੇ ਨਾਂ ਪਵੇ ਭਾਰੀ ਗਰਮੀ ਵਾਲੀ ਬਿਮਾਰੀ ਸਲੋਗਨ ਹੇਠ ਲਿਖਤੀ ਸਮੱਗਰੀ ਜਾਰੀ ਕੀਤੀ।
ਇਸ ਮੌੇਕੇ ਐਸ.ਡੀ.ਐਮ ਹਰਜਿੰਦਰ ਸਿੰਘ ਜੱਸਲ, ਸਿਵਲ ਸਰਜਨ ਡਾ. ਹਰਜਿੰਦਰ ਸਿੰਘ, ਅਰਸ਼ਦੀਪ ਸਿੰਘ, ਡੀ.ਡੀ.ਪੀ.ਓ ਨਵਨੀਤ ਜੋਸ਼ੀ, ਕਾਰਜ ਸਾਧਕ ਅਫ਼ਸਰ ਮਾਨਸਾ ਸਮੇਤ ਸਿਹਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।Spread the love