ਮਾਨਸਾ, 14 ਅਪ੍ਰੈਲ:
ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦਾ 131ਵਾਂ ਜਨਮ ਦਿਹਾੜਾ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਡਾ. ਜਸਪ੍ਰੀਤ ਸਿੰਘ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ।
ਡਿਪਟੀ ਕਮਿਸਨਰ ਸ੍ਰੀ ਜਸਪ੍ਰੀਤ ਨੇ ਬਾਬਾ ਸਾਹਿਬ ਦੇ ਜਨਮ ਦਿਹਾੜੇ ’ਤੇ ਜ਼ਿਲਾ ਵਾਸੀਆਂ ਨੂੰ ਸੁਭਕਾਮਨਾਵਾਂ ਦਿੰਦਿਆਂ, ਉਨਾਂ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸ੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ ਸਾਨੂੰ ਸਾਰਿਆਂ ਨੂੰ ਡਾ. ਬੀ.ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚਲਣ ਦੀ ਲੋੜ ਹੈ। ਉਨਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨਾਂ ਕਿਹਾ ਕਿ ਉਨਾਂ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ।
ਇਸ ਮੌਕੇ ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਸੁਪਰਡੈਂਟ ਜਗਸੀਰ ਸਿੰਘ, ਸੁਖਰਾਜ ਸਿੰਘ, ਐਚ.ਆਰ.ਮੋਫ਼ਰ, ਐਡਵੋਕੇਟ ਬਲਵੰਤ ਭਾਟੀਆ ਅਤੇ ਐਡਵੋਕੇਟ ਭੁਪਿੰਦਰ ਬੀਰਵਾਲ ਤੋਂ ਇਲਾਵਾ ਹੋਰ ਵਿਅਕਤੀ ਵੀ ਮੌਜੂਦ ਸਨ।



Spread the love