20 ਅਪ੍ਰੈਲ ਨੂੰ ਜ਼ਿਲਾ ਰੋਜ਼ਗਾਰ ਦਫ਼ਤਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ
*
ਮਾਨਸਾ, 18 ਅਪ੍ਰੈਲ:
ਜ਼ਿਲਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ 20 ਅਪ੍ਰੈਲ 2022 ਨੂੰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਸਕਾਈ ਇੰਟਰਨੈਸ਼ਨਲ ਕੰਪਨੀ ਹਿਸਾਰ ਵੱਲੋਂ ਮੈਨੇਜਮੈਂਟ ਟ੍ਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।
ਉਨਾਂ ਦੱਸਿਆ ਕਿ ਪ੍ਰਾਰਥੀਆਂ ਦੀ ਉਮਰ ਸੀਮਾ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਉਨਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ ਅਤੇ ਬਾਇਓਡਾਟਾ ਲੈ ਕੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਪਹੰੁਚਣ। ਉਨਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ।
ਜ਼ਿਲਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 91325-99000 ਅਤੇ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love