ਚੀਨ ਵਿੱਚ ਕਰੋਨਾ ਦੀ ਰਫ਼ਤਾਰ ਇੱਕ ਵਾਰ ਫਿਰ ਵਧਦੀ ਜਾ ਰਹੀ ਹੈ ।

ਕਈ ਥਾਵਾਂ ‘ਤੇ ਕਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ।

ਮਾਰਚ ਮਹੀਨੇ ਤੋਂ ਹੀ ਇੱਥੇ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਆਈ ਹੈ।

ਚੀਨ ਦੀ ਵਿੱਤੀ ਰਾਜਧਾਨੀ ਸ਼ੰਘਾਈ ਵਿੱਚ ਸਥਿਤੀ ਸਭ ਤੋਂ ਖਰਾਬ ਹੈ ਜਿੱਥੇ ਲਗਾਤਾਰ ਮਰੀਜ਼ਾਂ ਦੀ ਗਿਣਤੀ ਵਧਣ ਕਰਕੇ ਸਿਹਤ ਵਿਭਾਗ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ।

ਸ਼ੰਘਾਈ ‘ਚ ਸਖ਼ਤ ਪਾਬੰਦੀਆਂ ਦੇ ਬਾਵਜੂਦ ਕੋਰੋਨਾ ਮਾਮਲਿਆਂ ‘ਚ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ।

ਚੀਨ ਦੇ ਸਭ ਤੋਂ ਵੱਧ ਆਬਾਦੀ ਵਾਲੇ ਸ਼ਹਿਰ ਵਿੱਚ ਬੀਤੇ ਕੱਲ ਸੱਤ ਹੋਰ ਲੋਕਾਂ ਦੀ ਮੌਤ ਹੋ ਗਈ।

ਦੋ ਦਿਨਾਂ ਵਿੱਚ 10 ਲੋਕਾਂ ਦੀ ਕੋਰੋਨਾ ਕਾਰਨ ਜਾਨ ਚਲੀ ਗਈ ਹੈ।

ਚੀਨ ਵਿੱਚ ਹੁਣ ਤਕ ਕੁੱਲ 4,648 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

Spread the love